21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਦਾ ਵਿਕਾਸ ਸਿਰਫ ਭਾਜਪਾ ਹੀ ਕਰਵਾ ਸਕਦੀ ਹੈ- ਭੁੱਲਰ

ਖਾਲੜਾ, 21 ਅਗਸਤ (ਜੱਜਪਾਲ ਸਿੰਘ ਜੱਜ)-ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ੇਸ਼ ਮੀਟਿੰਗ ਪਿੰਡ ਖਾਲੜਾ ਵਿਖੇ ਨਵਿੰਦਰ ਸਿੰਘ ਖੰਨਾ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਉਚੇਚੇ ਤੌਰ ’ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੂਪ ਸਿੰਘ ਭੁੱਲਰ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸਗੋਂ ਇਸ ਵੇਲੇ ਸਮੁੱਚਾ ਪੰਜਾਬ ਮਹਿੰਗਾਈ ਦੀ ਅੱਗ ਵਿਚ ਸੜ੍ਹ ਰਿਹਾ ਹੈ ਤੇ ਆਮ ਵਿਅਕਤੀ ਆਪਣੇ ਘਰ ਦੇ ਖਰਚੇ ਪੂਰੇ ਕਰਨ ਤੋਂ ਵੀ ਸਮਰੱਥ ਦਿਖ ਰਿਹਾ ਹੈ।

Ad Position 21
No active advertisement
ਨਵਿੰਦਰ ਸਿੰਘ ਖੰਨਾ ਦੇ ਗ੍ਰਹਿ ਪਿੰਡ ਖਾਲੜਾ ਵਿਖੇ ਹੋਈ ਭਾਜਪਾ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਅਨੂਪ ਸਿੰਘ ਭੁੱਲਰ ਅਤੇ (ਹੇਠਾਂ) ਹਾਜ਼ਰ ਇਕੱਠ। ਤਸਵੀਰਾਂ: ਜੱਜ 22-08-2026
ਖਾਲੜਾ, 21 ਅਗਸਤ (ਜੱਜਪਾਲ ਸਿੰਘ ਜੱਜ)-ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ੇਸ਼ ਮੀਟਿੰਗ ਪਿੰਡ ਖਾਲੜਾ ਵਿਖੇ ਨਵਿੰਦਰ ਸਿੰਘ ਖੰਨਾ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਉਚੇਚੇ ਤੌਰ ’ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੂਪ ਸਿੰਘ ਭੁੱਲਰ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸਗੋਂ ਇਸ ਵੇਲੇ ਸਮੁੱਚਾ ਪੰਜਾਬ ਮਹਿੰਗਾਈ ਦੀ ਅੱਗ ਵਿਚ ਸੜ੍ਹ ਰਿਹਾ ਹੈ ਤੇ ਆਮ ਵਿਅਕਤੀ ਆਪਣੇ ਘਰ ਦੇ ਖਰਚੇ ਪੂਰੇ ਕਰਨ ਤੋਂ ਵੀ ਸਮਰੱਥ ਦਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਆਪੋ ਆਪਣੀਆਂ ਕੁਰਸੀਆਂ ਨੂੰ ਲੈ ਕੇ ਆਪੋ ਆਪਣੀ ਡੱਫਲੀ ਵਜਾ ਰਹੇ ਹਨ ਅਤੇ ਅਕਾਲੀ ਦਲ ਬਾਦਲ ਲੋਕਾਂ ਦੇ ਦਿਲੋਂ ਪੂਰੀ ਤਰ੍ਹਾਂ ਲਹਿ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਲੋਕਾਂ ਤੇ ਪੰਜਾਬ ਦਾ ਵਿਕਾਸ ਕੋਈ ਪਾਰਟੀ ਕਰਵਾ ਸਕਦੀ ਹੈ ਤਾਂ ਉਹ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰਵਾ ਸਕਦੀ ਹੈ। ਨਵਿੰਦਰ ਖੰਨਾ ਨੇ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਪਾਲ ਸਿੰਘ, ਅਮਨ ਸ਼ਰਮਾ, ਰਾਜਵਿੰਦਰ ਸਿੰਘ ਰਾਜੂ, ਗੁਰਬੀਰ ਸਿੰਘ, ਅਮਰਜੀਤ ਸਿੰਘ ਕਲਸੀਆਂ, ਹਰਬੰਸ ਸਿੰਘ, ਬਿਕਰਮਜੀਤ ਸਿੰਘ, ਫੌਜੀ ਸੁਖਦੇਵ ਸਿੰਘ, ਗੁਰਲਾਲ ਸਿੰਘ, ਬਾਬਾ ਗੋਲਡੀ, ਗਿੰਦਰ ਥੇਹਕੱਲਾ, ਗੁਰਪ੍ਰੀਤ ਸਿੰਘ ਚੱਕ, ਅਮਰ ਸਿੰਘ ਖਾਲੜਾ ਆਦਿ ਭਾਜਪਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੀਓਬਾਲਾ ਵਿਖੇ ਮਾਂ ਭਗਵਤੀ ਦਾ 22ਵਾਂ ਵਿਸ਼ਾਲ ਜਾਗਰਣ ਕਰਵਾਇਆ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਵਿਸ਼ੇਸ਼ ਤੌਰ ’... ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਉਦਘਾਟਨ
Ad Position 24