21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.

Ad Position 21
No active advertisement
ਅਜੀਤ ਡੈਸਕ 22-08-2026
ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਅਰਸ਼ਪਾਲ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗੰਡੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਗੁਰਲਾਲ ਸਿੰਘ ਪੁੱਤਰ ਟੀਟਾ ਸਿੰਘ ਵਾਸੀ ਭੁੱਚਰ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਖਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦਾਣਾ ਮੰਡੀ ਘਰਿਆਲਾ ਤੋਂ ਅਰਮਨਜੋਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਭਾਈ ਲੱਧੂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਾਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੰਗਦੇਵ ਸਿੰਘ ਪੁੱਤਰ ਕਿਰਪਾ ਸਿੰਘ ਵਾਸੀ ਕਲੇਰ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਅਜੇਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਅਲਗੋ ਖੁਰਦ ਦੇ ਘਰ ਛਾਪੇਮਾਰੀ ਦੌਰਾਨ ਉਥੋਂ 22680 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪ੍ਰਗਟ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਡੱਲ ਦੇ ਘਰ ਦੀ ਛੱਤ ’ਤੇ ਪੀਲੇ ਰੰਗ ਦਾ ਪੈਕੇਟ ਡਿੱਗਾ ਪਿਆ ਹੈ ਤਾਂ ਤੁਰੰਤ ਏ.ਐੱਸ.ਆਈ. ਸ਼ਿੰਗਾਰਾ ਸਿੰਘ ਵਲੋਂ ਇਸਦੀ ਸੂਚਨਾ ਬੀ.ਐੱਸ.ਐੱਫ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜ ਕੁਮਾਰ ਨੂੰ ਦਿੱਤੀ ਗਈ ਅਤੇ ਬੀ.ਐੱਸ.ਐਫ ਨੂੰ ਨਾਲ ਲੈ ਕੇ ਘਰ ਦੀ ਛੱਤ ’ਤੇ ਪਿਆ ਪੈਕੇਟ ਚੈਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਬਰਾਮਦ ਹੋਇਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ, ਐਕਸਾਈਜ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ’ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸ਼ਹਿਰ ਮਾਰਚ ਅਗਲੀ ਖ਼ਬਰ ਅਣਪਛਾਤੇ ਵਿਅਕਤੀਆਂ ਟਰੱਕ ਡਰਾਈਵਰ ਪਾਸੋਂ ਕੀਤੀ ਲੁੱਟ-ਖੋਹ
Ad Position 24