ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਪੁਲਿਸ ਦੇ ਐੱਸ.ਆਈ. ਸ਼ਰਨਜੀਤ ਕੌਰ ਨੇ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਗੋਇੰਦਵਾਲ ਅਤੇ ਜਸਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਧੂੰਦਾ, ਗੁਰਿੰਦਰਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਜਵੰਦਪੁਰ, ਸਤਨਾਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਹਰਮਨਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਲਿੰਕ ਰੋਡ ਪਿੰਡ ਫਰੰਦੀਪੁਰ ਤੋਂ ਧਰਮਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਹੂਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਗੁਰਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮਰਹਾਣਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।