23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਰੀਜਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਤੇਜ਼ ਰਫ਼ਤਾਰ ਬਰੀਜਾ ਗੱਡੀ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਪੁਲਿਸ ਨੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ।

Ad Position 21
No active advertisement
ਅਜੀਤ ਡੈਸਕ 23-08-2026
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਤੇਜ਼ ਰਫ਼ਤਾਰ ਬਰੀਜਾ ਗੱਡੀ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਪੁਲਿਸ ਨੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਥਾਣਾ ਗੋਇੰਦਵਾਲ ਵਿਖੇ ਸੁਖਦੇਵ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਸਖੀਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਅਗਸਤ ਨੂੰ ਉਸਦੇ ਜਵਾਈ ਦਾ ਪਿਤਾ ਗੁਰਮੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਦੋਂ ਉਹ ਸੇਂਟ ਸੋਲਜਰ ਸਕੂਲ ਨਜ਼ਦੀਕ ਪੁੱਜੇ ਤਾਂ ਇਕ ਬਰੀਜਾ ਗੱਡੀ ਨੰਬਰ ਪੀ.ਬੀ. 02 ਡੀ.ਐੱਚ. 3331 ਜਿਸ ਨੂੰ ਚਰਨਜੀਤ ਸਿੰਘ ਪੁੱਤਰ ਅਲਵੰਤ ਸਿੰਘ ਵਾਸੀ ਤਰਨ ਤਾਰਨ ਚਲਾ ਰਿਹਾ ਸੀ, ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਦੱਸਿਆ ਕਿ ਬਰੀਜਾ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੱਤਰ ਸਿੰਘ ਸੰਧੂ ਨੇ ਕੈਨੇਡਾ ਦੀ ਗ੍ਰਹਿ ਮੰਤਰੀ ਰੂਬੀ ਸਹੋਤਾ ਕੋਲ ਵਿਦਿਆਰਥੀਆਂ ਦਾ ਮੁੱਦਾ ਉਠਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ
Ad Position 24