23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ, 22 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਪਾਸ ਕੀਤੀ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਸਵੰਤ ਸਿੰਘ ਪੁੱਤਰ ਨਿਸ਼ਾਨ ਸਿੰਘ ਪਾਸੋਂ 2 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 23-08-2026
ਗੋਇੰਦਵਾਲ, 22 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਪਾਸ ਕੀਤੀ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਸਵੰਤ ਸਿੰਘ ਪੁੱਤਰ ਨਿਸ਼ਾਨ ਸਿੰਘ ਪਾਸੋਂ 2 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ 20 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮਾਲੂਵਾਲ ਪਾਸੋਂ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਯਕੀਨੀ- ਸਾਬਕਾ ਚੇਅਰਮੈਨ ਚੱਕਵਾਲੀਆ
Ad Position 24