23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੋਰੀ ਦੇ ਮੋਟਰਸਾਈਕਲਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 22 ਅਗਸਤ (ਇਕਬਾਲ ਸਿੰਘ ਸੋਢੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ.

Ad Position 21
No active advertisement
ਅਜੀਤ ਡੈਸਕ 23-08-2026
ਤਰਨ ਤਾਰਨ, 22 ਅਗਸਤ (ਇਕਬਾਲ ਸਿੰਘ ਸੋਢੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਖਤਾਰ ਸਿੰਘ ਪੁੱਤਰ ਗੁਰਮੇਜ ਸਿੰਘ, ਯਾਦਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਨੱਥੂਚੱਕ, ਸੁਖਦੇਵ ਸਿੰਘ ਪੁੱਤਰ ਨੱਥਾ ਸਿੰਘ, ਕਾਬਲ ਸਿੰਘ ਪੁੱਤਰ ਭਾਨ ਸਿੰਘ ਵਾਸੀਅਨ ਬਿੱਲਿਆਂ ਵਾਲਾ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਹਨ ਅਤੇ ਅੱਜ ਵੀ ਸੇਰੋਂ ਤੋਂ ਤਰਨ ਤਾਰਨ ਨੂੰ ਆ ਰਹੇ ਹਨ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਰਸੂਲਪੁਰ ਨਹਿਰਾਂ ਨਜ਼ਦੀਕ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਤੋਂ 2 ਮੋਟਰਸਾਈਕਲ ’ਤੇ ਸਵਾਰ ਉਕਤ ਵਿਅਕਤੀਆਂ ਨੂੰ ਰੋਕ ਕੇ ਕਾਗਜ ਪੱਤਰ ਪੁੱਛੇ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦੇ ਨਿਕਲੇ। ਉਨ੍ਹਾਂ ਦੱਸਿਆ ਕਿ ਉਕਤ ਕਾਬੂ ਵਿਅਕਤੀਆ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ’ਚ ਪਿੰਡ ਰੱਤਾਗੁੱਦਾ ਦੇ ਦਵਿੰਦਰ ਸਿੰਘ ਸੰਧੂ ਦੀ ਦਿਲ ਦੇ ਦੌਰੇ ਕਾਰਨ ਮੌਤ ਅਗਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24