23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਕਾਰ ਜਨਤਕ ਵੰਡ ਪ੍ਰਣਾਲੀ ਰਾਹੀਂ ਗ਼ਰੀਬ ਪਰਿਵਾਰਾਂ ਨੂੰ ਸਸਤੇ ਰੇਟ ’ਤੇ ਖੰਡ ਮੁਹੱਈਆ ਕਰਵਾਏ– ਦਲਜੀਤ ਐਮਾ, ਭੋਜੀਆ

ਝਬਾਲ, 22 ਅਗਸਤ (ਸੁਖਦੇਵ ਸਿੰਘ)–ਖੰਡ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਮਾਜਿਕ ਕਾਰਕੁਨ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਐਮਾ ਅਤੇ ਸ਼ਰਨਜੀਤ ਸਿੰਘ ਭੋਜੀਆ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਗਰੀਬ ਅਤੇ ਮਜ਼ਦੂਰ ਵਰਗ ਲਈ ਚੀਨੀ ਦੀ ਮਿਠਾਸ ਵੀ ਪਹੁੰਚ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਜ਼ਿਆਦਾਤਰ ਖੰਡ ਮਿੱਲਾਂ ’ਤੇ ਕਾਰਪੋਰੇਟ ਘਰਾਣਿਆਂ ਅਤੇ ਰਾਜਸੀ ਲੀਡਰਾਂ ਦਾ ਕਬਜ਼ਾ ਹੈ।

Ad Position 21
No active advertisement
ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾ ਅਤੇ ਸ਼ਰਨਜੀਤ ਸਿੰਘ ਭੋਜੀਆ 23-08-2026
ਝਬਾਲ, 22 ਅਗਸਤ (ਸੁਖਦੇਵ ਸਿੰਘ)–ਖੰਡ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਮਾਜਿਕ ਕਾਰਕੁਨ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਐਮਾ ਅਤੇ ਸ਼ਰਨਜੀਤ ਸਿੰਘ ਭੋਜੀਆ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਗਰੀਬ ਅਤੇ ਮਜ਼ਦੂਰ ਵਰਗ ਲਈ ਚੀਨੀ ਦੀ ਮਿਠਾਸ ਵੀ ਪਹੁੰਚ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਜ਼ਿਆਦਾਤਰ ਖੰਡ ਮਿੱਲਾਂ ’ਤੇ ਕਾਰਪੋਰੇਟ ਘਰਾਣਿਆਂ ਅਤੇ ਰਾਜਸੀ ਲੀਡਰਾਂ ਦਾ ਕਬਜ਼ਾ ਹੈ। ਸਰਕਾਰਾਂ ਵਲੋਂ ਗੰਨਾ ਉਤਪਾਦਕ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਮਿੱਲ ਮਾਲਕਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਨੂੰ ਗੰਨੇ ਦਾ ਵਾਜਬ ਭਾਅ ਨਹੀਂ ਮਿਲ ਰਿਹਾ ਹੈ। ਉਸਦੀਆਂ ਅਦਾਇਗੀਆਂ ਮਹੀਨਿਆਂ-ਬੱਧੀ ਲਟਕਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਮੰਡੀ ਵਿਚ ਖੰਡ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ। ਇਸ ਨਾਲ ਸਿੱਧਾ ਨੁਕਸਾਨ ਆਮ ਗਰੀਬ ਖਪਤਕਾਰ ਨੂੰ ਹੋ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਖੰਡ ਦੀਆਂ ਕੀਮਤਾਂ ‘ਤੇ ਤੁਰੰਤ ਕੰਟਰੋਲ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬ ਪਰਿਵਾਰਾਂ ਨੂੰ ਸਸਤੇ ਰੇਟ ’ਤੇ ਖੰਡ ਮੁਹੱਈਆ ਕਰਵਾਉਣ ਲਈ ਕਿਹਾ। ਇਸਦੇ ਨਾਲ ਹੀ ਖੰਡ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕੀਮਤਾਂ ਨੂੰ ਕਾਬੂ ਨਾ ਕੀਤਾ ਤਾਂ ਆਮ ਲੋਕ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਅਨਾਯਤ ਕੌਰ ਕਵਿਤਾ ਗਾਇਨ ਪ੍ਰਤੀਯੋਗਤਾ ’ਚ ਜ਼ਿਲ੍ਹਾ ਪੱਧਰ ’ਤੇ ਰਹੀ ਮੋਹਰੀ ਅਗਲੀ ਖ਼ਬਰ ਪੜ੍ਹਾਈ ਲਈ ਕੈਨੇਡਾ ਜਾਣ ਵਾਲੇ ਵਿਦਿਆਰਥੀ ਸਰਕਾਰੀ ਯੂਨੀਵਰਸਿਟੀਆਂ ’ਚ ਹੀ ਲੈਣ ਦਾਖ਼ਲੇ - ਗੈਵੀ ਕਲੇਰ
Ad Position 24