23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸਰਪੰਚ ਜਲਾਲਾਬਾਦ ਦੇ ਘਰ ਹੋਇਆ ਵੱਡਾ ਇਕੱਠ

ਮੀਆਂਵਿੰਡ, 22 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭਰਵਾਂ ਇਕੱਠ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਕਾਂਗਰਸ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 23-08-2026
ਮੀਆਂਵਿੰਡ, 22 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭਰਵਾਂ ਇਕੱਠ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਕਾਂਗਰਸ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਮੇਰੇ ਸਾਰੇ ਸਾਥੀ ਆਪ ਮਿਹਨਤ ਕਰ ਰਹੇ ਹਨ। ਇਸ ਮੌਕੇ ਸਰਪੰਚ ਹਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਪਿੰਡ ਵਿਚੋਂ ਵੱਡੇ ਕਾਫਲੇ ਨਾਲ ਕਾਨਫਰੰਸ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਮੱਲ੍ਹਾ, ਜੈਮਲ ਸਿੰਘ ਸ਼ਾਹ, ਲਵਜੀਤ ਸਿੰਘ ਖੋਜਕੀਪੁਰ, ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ, ਧਨਵੰਤ ਸਿੰਘ ਖੈੜਾ, ਬਲਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਚੰਨਣ ਸਿੰਘ, ਸਾਬਕਾ ਸਰਪੰਚ ਨੌਬੀ ਗਿੱਲ, ਪੀ.ਏ ਜਗਦੀਪ ਸਿੰਘ ਮਾਨ ਅਤੇ ਪਿੰਡ ਜਲਾਲਾਬਾਦ ਤੋਂ ਸਾਬਕਾ ਸਰਪੰਚ ਅਮਰੀਕ ਸਿੰਘ, ਹਰਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਕੁਲਦੀਪ ਚੰਦ ਮੈਂਬਰ, ਹਰਧੀਰ ਸਿੰਘ ਮੈਂਬਰ, ਬਲਵਿੰਦਰ ਸਿੰਘ, ਮੰਨੂ ਭੰਡਾਰੀ, ਨੰਬਰਦਾਰ ਇਕਬਾਲ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਜਗਜੀਤ ਸਿੰਘ ਖਹਿਰਾ, ਕੁਲਦੀਪ ਸਿੰਘ ਮੈਂਬਰ ਸੋਸ਼ਲ ਮੀਡੀਆ ਟੀਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚ ’ਚ ਰਹੇ ਜੇਤੂ ਅਗਲੀ ਖ਼ਬਰ ਗੁਰਦੁਆਰਾ ਭਾਈ ਚੈਨ ਸਾਹਿਬ ਵਿਖੇ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ
Ad Position 24