23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਰਨ ਤਾਰਨ ਜ਼ਿਲ੍ਹੇ ਵਿਚ ‘ਸਕੂਲ ਸਵੱਛਤਾ ਅਤੇ ਤਿਆਰੀ ਅਭਿਆਨ’ ਦੀ ਸ਼ੁਰੂਆਤ

ਤਰਨ ਤਾਰਨ, 22 ਅਗਸਤ (ਇਕਬਾਲ ਸਿੰਘ ਸੋਢੀ)–ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2026-27 ਦੌਰਾਨ ਸਰਕਾਰੀ ਸਕੂਲਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ, ਸੁਵਿਧਾਜਨਕ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਵਾਲਾ ਵਾਤਾਵਰਨ ਪ੍ਰਦਾਨ ਕਰਨ ਦੇ ਮੰਤਵ ਨਾਲ ‘ਸਕੂਲ ਸਵੱਛਤਾ ਅਤੇ ਤਿਆਰੀ ਅਭਿਆਨ’ ਚਲਾਇਆ ਜਾ ਰਿਹਾ ਹੈ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Ad Position 21
No active advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ 23-08-2026
ਤਰਨ ਤਾਰਨ, 22 ਅਗਸਤ (ਇਕਬਾਲ ਸਿੰਘ ਸੋਢੀ)–ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2026-27 ਦੌਰਾਨ ਸਰਕਾਰੀ ਸਕੂਲਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ, ਸੁਵਿਧਾਜਨਕ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਵਾਲਾ ਵਾਤਾਵਰਨ ਪ੍ਰਦਾਨ ਕਰਨ ਦੇ ਮੰਤਵ ਨਾਲ ‘ਸਕੂਲ ਸਵੱਛਤਾ ਅਤੇ ਤਿਆਰੀ ਅਭਿਆਨ’ ਚਲਾਇਆ ਜਾ ਰਿਹਾ ਹੈ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਅਭਿਆਨ ਤਹਿਤ ਸਕੂਲਾਂ ਦੇ ਕਲਾਸਰੂਮਾਂ, ਬਰਾਮਦਿਆਂ, ਪਖਾਨਿਆਂ ਅਤੇ ਪੀਣ ਵਾਲੇ ਪਾਣੀ ਵਾਲੀਆਂ ਥਾਵਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਉਪਲਬੱਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸਦੇ ਨਾਲ ਹੀ ਬਿਜਲੀ, ਬੈਂਚ-ਡੈਸਕ, ਪਖਾਨੇ ਅਤੇ ਹੋਰ ਜ਼ਰੂਰੀ ਸਕੂਲੀ ਸੁਵਿਧਾਵਾਂ ਦੀ ਕਾਰਗੁਜ਼ਾਰੀ ਦੀ ਵੀ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿਚ ਅੱਗ ਬੁਝਾਉਣ ਵਾਲੇ ਯੰਤਰ, ਫਸਟ-ਏਡ ਕਿੱਟ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਉਪਲਬੱਧਤਾ ਅਤੇ ਕਾਰਗੁਜ਼ਾਰੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਵਿਦਿਆਰਥੀਆਂ ਦੀ ਸਹੂਲਤ ਲਈ ਰੈਂਪ, ਹੈਂਡਰੇਲ ਅਤੇ ਹੋਰ ਪਹੁੰਚਯੋਗਤਾ ਸਹੂਲਤਾਂ ਦੀ ਵੀ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿਚ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਰਾਹੀਂ ਹਰੇ-ਭਰੇ ਵਾਤਾਵਰਨ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਜਿੰਦਰ ਕੌਰ ਨੇ ਕਿਹਾ ਕਿ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਕੂਲਾਂ ਦਾ ਭੌਤਿਕ ਨਿਰੀਖਣ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਸਰੀ ਦੀ ਰੋਕਥਾਮ ਲਈ ਕਿਸਾਨਾਂ-ਮਜ਼ਦੂਰਾਂ ਦੇ ਵਫ਼ਦ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਪ੍ਰੋ. ਹਰਪ੍ਰੀਤ ਸਿੰਘ ਕੋਟ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਮੈਨ ਤੇ ਟੀ.ਵੀ ਪੈਨਲਿਸਟ ਦੀ ਜ਼ਿੰਮੇਵਾਰੀ ਦਿੱਤੀ
Ad Position 24