23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖੰਡ ਤੇ ਪਿਆਜ਼ ਦੇ ਭਾਅ ਅਸਮਾਨੀ ਚੜ੍ਹੇ, ਗ਼ਰੀਬ ਲੋਕਾਂ ਦੀ ਪਹੁੰਚ ਤੋਂ ਹੋਏ ਬਾਹਰ

ਝਬਾਲ, 22 ਅਗਸਤ (ਸੁਖਦੇਵ ਸਿੰਘ)– ਰੋਜ਼ਾਨਾ ਵਰਤੋਂ ਦੀਆਂ ਵਸਤਾਂ ਖੰਡ ਅਤੇ ਪਿਆਜ਼ ਦੇ ਭਾਅ ਅਸਮਾਨ ਛੂਹਣ ਲੱਗੇ ਹਨ, ਜਿਸ ਕਾਰਨ ਆਮ ਲੋਕਾਂ ਖਾਸ ਕਰਕੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵਿਚ ਭਾਰੀ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ। ਪਿਛਲੇ ਇਕ ਮਹੀਨੇ ਦੇ ਅੰਦਰ-ਅੰਦਰ ਖੰਡ ਦਾ ਪ੍ਰਚੂਨ ਭਾਅ 42 ਰੁਪਏ ਤੋਂ ਵਧ ਕੇ 65 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-08-2026
ਝਬਾਲ, 22 ਅਗਸਤ (ਸੁਖਦੇਵ ਸਿੰਘ)– ਰੋਜ਼ਾਨਾ ਵਰਤੋਂ ਦੀਆਂ ਵਸਤਾਂ ਖੰਡ ਅਤੇ ਪਿਆਜ਼ ਦੇ ਭਾਅ ਅਸਮਾਨ ਛੂਹਣ ਲੱਗੇ ਹਨ, ਜਿਸ ਕਾਰਨ ਆਮ ਲੋਕਾਂ ਖਾਸ ਕਰਕੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵਿਚ ਭਾਰੀ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ। ਪਿਛਲੇ ਇਕ ਮਹੀਨੇ ਦੇ ਅੰਦਰ-ਅੰਦਰ ਖੰਡ ਦਾ ਪ੍ਰਚੂਨ ਭਾਅ 42 ਰੁਪਏ ਤੋਂ ਵਧ ਕੇ 65 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਜਦਕਿ ਪਿਆਜ਼ 30 ਰੁਪਏ ਤੋਂ ਵਧ ਕੇ 60-70 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਥੋਕ ਮੰਡੀ ਵਿਚ ਵੀ ਭਾਅ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਥਾਨਕ ਦੁਕਾਨਾਂ ਤੇ ਖਰੀਦਦਾਰੀ ਕਰਨ ਆਏ ਲੋਕਾਂ ਨੇ ਦੱਸਿਆ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਗਰੀਬ ਲੋਕਾਂ ਲਈ ਰਸੋਈ ਦਾ ਖਰਚਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਦਿਹਾੜੀਦਾਰ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਦਿਹਾੜੀ 400-500 ਰੁਪਏ ਹੈ, ਜਿਸ ਵਿਚੋਂ 70 ਰੁਪਏ ਕਿਲੋ ਪਿਆਜ਼ ਅਤੇ 65 ਰੁਪਏ ਕਿਲੋ ਖੰਡ ਖਰੀਦਣੀ ਪਵੇ ਤਾਂ ਬਾਕੀ ਸਮਾਨ ਕਿਵੇਂ ਲਿਆਵਾਂਗੇ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਧਦੀਆਂ ਕੀਮਤਾਂ ’ਤੇ ਰੋਕ ਲਗਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਸਰਕਾਰੀ ਡਿਪੂਆਂ ਅਤੇ ਸਸਤੀਆਂ ਦੁਕਾਨਾਂ ਰਾਹੀਂ ਖੰਡ ਅਤੇ ਪਿਆਜ਼ ਘੱਟ ਰੇਟ ’ਤੇ ਮੁਹੱਈਆ ਕਰਵਾਏ ਜਾਣ ਤਾਂ ਜੋ ਗਰੀਬ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 1 ਤਰੀਕ ਨੂੰ ਲੱਗਣ ਵਾਲੇ ਮੋਰਚੇ ਦੀ ਤਿਆਰੀ ਮੁਕੰਮਲ-ਟਾਂਡਾ ਅਗਲੀ ਖ਼ਬਰ ਸੁਸਰੀ ਦੀ ਰੋਕਥਾਮ ਲਈ ਕਿਸਾਨਾਂ-ਮਜ਼ਦੂਰਾਂ ਦੇ ਵਫ਼ਦ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ
Ad Position 24