23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਬਿੱਲਾ ਸੇਰੋਂ

ਚੋਹਲਾ ਸਾਹਿਬ, 22 ਅਗਸਤ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਬਿਆਸ ਦਰਿਆ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਡੀਜ਼ਲ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਗਈ। ਪਿੰਡ ਧੂੰਦਾ ਵਿਖੇ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਦੱਸਿਆ ਕਿ ਪਿੰਡ ਧੁੰਨ ਢਾਏਵਾਲਾ ਦੇ ਕਿਸਾਨਾਂ ਲਈ 2000 ਲੀਟਰ ਅਤੇ ਮੁੰਡਾ ਪਿੰਡ ਦੇ ਕਿਸਾਨਾਂ ਲਈ 1000 ਲੀਟਰ ਡੀਜ਼ਲ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-08-2026
ਚੋਹਲਾ ਸਾਹਿਬ, 22 ਅਗਸਤ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਬਿਆਸ ਦਰਿਆ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਡੀਜ਼ਲ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਗਈ। ਪਿੰਡ ਧੂੰਦਾ ਵਿਖੇ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਦੱਸਿਆ ਕਿ ਪਿੰਡ ਧੁੰਨ ਢਾਏਵਾਲਾ ਦੇ ਕਿਸਾਨਾਂ ਲਈ 2000 ਲੀਟਰ ਅਤੇ ਮੁੰਡਾ ਪਿੰਡ ਦੇ ਕਿਸਾਨਾਂ ਲਈ 1000 ਲੀਟਰ ਡੀਜ਼ਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਦੀ ਮੰਗ ਉਪਰੰਤ 2 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੇ ਕਿਨਾਰੇ ਵੱਸਦੇ ਪਿੰਡਾਂ ਦੇ ਕਿਸਾਨਾਂ ਨੂੰ ਮੰਡ ਖੇਤਰ ਵਿਚ ਬਰਸਾਤੀ ਦਿਨਾਂ ਦੌਰਾਨ ਬਿਆਸ ਦਰਿਆ ਦੇ ਵੱਧਦੇ ਪੱਧਰ ਨਾਲ ਡਰ ਦੇ ਮਾਹੌਲ ਵਿਚ ਰਹਿਣਾ ਪੈਂਦਾ ਹੈ ਅਤੇ ਖੇਤੀਬਾੜੀ ਸੰਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਕੋਲ ਆਪਣੀ ਮੰਗ ਰੱਖੀ ਗਈ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਅੱਜ ਆਪਣੀ ਕਮਾਈ ਵਿਚੋਂ ਇਹ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਭਵਿੱਖ ਵਿਚ ਵੀ ਲੋੜਵੰਦ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਪਿੰਡ ਧੁੰਦਾ ਵਿਖੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਂਬਰ ਪੀ.ਏ.ਸੀ. ਅਕਾਲੀ ਦਲ ਸਿਕੰਦਰ ਸਿੰਘ ਵਰਾਣਾ, ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਜ਼ਿਲ੍ਹਾ ਐਸ.ਸੀ. ਪ੍ਰਧਾਨ ਜਗਤਾਰ ਸਿੰਘ ਧੂੰਦਾ, ਮੋਹਨ ਸਿੰਘ ਭੈਲ, ਜਗਦੀਪ ਸਿੰਘ ਮਿੰਟੂ ਆਦਿ ਹੋਰ ਸੀਨੀਅਰ ਅਕਾਲੀ ਆਗੂ, ਵਰਕਰ ਤੇ ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਸ਼ੀਰਵਾਦ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵਲੋਂ ਸਹਾਇਤਾ ਸ਼ਲਾਘਾਯੋਗ ਕਦਮ-ਭੋਲਾ ਨਾ... ਅਗਲੀ ਖ਼ਬਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਭਿੱਖੀਵਿੰਡ ਵਿਖੇ ਹੋਈ ਮੀਟਿੰਗ
Ad Position 24