23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਮੋਹਨਪੁਰ ਵਿਖੇ ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕੀਤਾ ਸੰਗਤ ਦਰਸ਼ਨ

ਚੋਹਲਾ ਸਾਹਿਬ, 22 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਦੇ ਹੋਏ ਸ਼ੁੱਕਰਵਾਰ ਨੂੰ ਪਿੰਡ ਮੋਹਨਪੁਰ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤ ਦੀਆਂ ਗੱਲਾਂ ਸੁਣੀਆਂ ਤੇ ਪਿੰਡ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਚੋਹਲਾ ਸਾਹਿਬ, 22 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਦੇ ਹੋਏ ਸ਼ੁੱਕਰਵਾਰ ਨੂੰ ਪਿੰਡ ਮੋਹਨਪੁਰ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤ ਦੀਆਂ ਗੱਲਾਂ ਸੁਣੀਆਂ ਤੇ ਪਿੰਡ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵੀ ਇਸ ਮੌਕੇ ਮੌਜੂਦ ਰਹੇ ਅਤੇ ਅਕਾਲੀ ਵਰਕਰਾਂ ਨੂੰ ਸੰਬੋਧਨ ਕੀਤਾ। ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਇਕ ਪ੍ਰੋਗਰਾਮ ਨਹੀਂ, ਸਗੋਂ ਪਿੰਡ-ਪਿੰਡ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ, ਉਨ੍ਹਾਂ ਨਾਲ ਖੜ੍ਹਨ ਤੇ ਸੇਵਾ ਦਾ ਭਰੋਸਾ ਨਿਭਾਉਣ ਦੀ ਉਹੀ ਪ੍ਰੰਪਰਾ ਹੈ, ਜਿਸ ਨੂੰ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿਚ ਮਜ਼ਬੂਤ ਕੀਤਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਲੋਕਾਂ ਦੇ ਦਰ ’ਤੇ ਹਾਜ਼ਰੀ ਹੀ ਲੋਕ ਸੇਵਾ ਦੀ ਅਸਲ ਪਛਾਣ ਹੈ। ਇਸੇ ਸੋਚ ਤਹਿਤ ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ, ਤਾਂ ਜੋ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਬੀਬਾ ਰਮਨਦੀਪ ਕੌਰ ਸੇਰੋਂ ਤੇ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਬਿਕਰਮ ਸਿੰਘ, ਨਿਰਮਲ ਸਿੰਘ, ਜਗੀਰ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਵੱਸਣ ਸਿੰਘ, ਸਤਪਾਲ ਸਿੰਘ, ਪਲਵਿੰਦਰ ਸਿੰਘ, ਬਲਵਿੰਦਰ ਕੌਰ, ਨਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਾਬਾ ਬਕਾਲਾ ਕਾਨਫ਼ਰੰਸ ਲਈ ਆਲਮਪੁਰ ਵਿਖੇ ਹੋਈ ਭਰਵੀਂ ਮੀਟਿੰਗ ਅਗਲੀ ਖ਼ਬਰ ਇੰਡੀਅਨ ਯੂਥ ਕਾਂਗਰਸ ਵਲੋਂ ‘ਆਪ’ ਵਿਧਾਇਕਾਂ ਨੂੰ ਘੇਰਨ ਦੀ ਤਿਆਰੀ-ਸ਼ੁਭਮ ਸ਼ਰਮਾ
Ad Position 24