23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀਆਂ ਲੜਕੀਆਂ 70ਵੇਂ ਜ਼ੋਨਲ ਫੁੱਟਬਾਲ ਮੁਕਾਬਲੇ ’ਚ ਅੱਵਲ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 70 ਵੇਂ ਜ਼ੋਨਲ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ 10 ਜੋਨਾਂ ਦੀਆਂ ਟੀਮਾਂ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਿਲ ਕੀਤਾ। ਜ਼ਿਕਰਯੋਗ ਹੈ ਕਿ ਇਹ ਫੁੱਟਬਾਲ ਦੇ ਮੁਕਾਬਲੇ ਅੰਤਰ 14 (ਲੜਕੀਆਂ) ਸੇਵਾ ਦੇਵੀ ਕਾਲਜ ਤਰਨ ਤਰਨ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 23-08-2026
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 70 ਵੇਂ ਜ਼ੋਨਲ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ 10 ਜੋਨਾਂ ਦੀਆਂ ਟੀਮਾਂ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਿਲ ਕੀਤਾ। ਜ਼ਿਕਰਯੋਗ ਹੈ ਕਿ ਇਹ ਫੁੱਟਬਾਲ ਦੇ ਮੁਕਾਬਲੇ ਅੰਤਰ 14 (ਲੜਕੀਆਂ) ਸੇਵਾ ਦੇਵੀ ਕਾਲਜ ਤਰਨ ਤਰਨ ਵਿਖੇ ਕਰਵਾਏ ਗਏ। ਸਕੂਲ ਦੀ ਟੀਮ ਨੇ ਵਿਰੋਧੀ ਟੀਮ ਨੂੰ 2-1 ਨਾਲ ਹਰਾ ਕੇ ਇਹ ਫਾਈਨਲ ਮੁਕਾਬਲਾ ਆਪਣੇ ਨਾਮ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਖੇਡਾਂ ਦਾ ਵਿਦਿਆਰਥੀਆਂ ਦੇ ਜੀਵਨ ਵਿਚ ਮਹੱਤਤਾ ਬਾਰੇ ਦੱਸਿਆ ਅਤੇ ਲੜਕੀਆਂ ਨੂੰ ਹੋਰ ਵੀ ਵੱਧ ਚੜ ਕੇ ਖੇਡ ਮੁਕਾਬਲਾ ਵਿਚ ਹਿੱਸਾ ਲੈਣ ਲਈ ਅਸ਼ੀਰਵਾਦ ਦਿੱਤਾ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਇਹ ਸਭ ਵਿਦਿਆਰਥੀਆਂ ਅਤੇ ਸਕੂਲ ਦੇ ਸਪੋਰਟਸ ਅਧਿਆਪਕ ਕਿਰਨਬੀਰ ਕੌਰ ਅਤੇ ਹਰਜੀਤ ਸਿੰਘ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਹਮੇਸ਼ਾ ਤੋਂ ਹੀ ਤਰਨ ਤਾਰਨ ਜ਼ਿਲ੍ਹੇ ਵਿਚ ਖੇਡਾਂ ਵਿਚ ਮੋਹਰੀ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੀ ਬਾਬਾ ਬਕਾਲਾ ਜੋੜ ਮੇਲੇ ਮੌਕੇ ਹੋਣ ਵਾਲੀ ਕਾਨਫ਼ਰੰਸ ਦਾ ਇਕੱਠ ਬੇਮਿਸਾਲ ਹੋਵੇਗਾ - ਵਿਧਾਇਕ ਟੌਂਗ ਅਗਲੀ ਖ਼ਬਰ ਸਰਪੰਚ ਬਿੱਲਾ ਸੇਰੋਂ ਨੇ ਪਿੰਡ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ
Ad Position 24