22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਾਬਾ ਮਾਨ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ਸਾਂਝੀਆਂ ਥਾਵਾਂ ਦੀ ਸਫਾਈ ਦਾ ਨੇਕ ਕਾਰਜ

ਚੋਗਾਵਾਂ, 22 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਡੱਗਤੂਤ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ ਕਾਰ ਸੇਵਾ ਦੀ ਅਗਵਾਈ ਹੇਠ ਸਮੂਹ ਪਿੰਡ ਦੇ ਸਹਿਯੋਗ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ, ਸ਼ਮਸ਼ਾਨਘਾਟ, ਕਬਰਸਤਾਨ, ਪਾਣੀ ਵਾਲੀ ਟੈਂਕੀ, ਡਿਸਪੈਂਸਰੀ, ਪਿੰਡ ਦੀਆਂ ਫਿਰਨੀਆਂ ਆਦਿ ਦੀ ਸਾਫ ਸਫਾਈ ਤੇ ਪੇਂਟ ਕਰਨ ਦਾ ਨੇਕ ਕਾਰਜ ਕੀਤਾ। ਇਸ ਮੌਕੇ ਬਾਬਾ ਮਾਨ ਸਿੰਘ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 23-08-2026
ਚੋਗਾਵਾਂ, 22 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਡੱਗਤੂਤ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ ਕਾਰ ਸੇਵਾ ਦੀ ਅਗਵਾਈ ਹੇਠ ਸਮੂਹ ਪਿੰਡ ਦੇ ਸਹਿਯੋਗ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ, ਸ਼ਮਸ਼ਾਨਘਾਟ, ਕਬਰਸਤਾਨ, ਪਾਣੀ ਵਾਲੀ ਟੈਂਕੀ, ਡਿਸਪੈਂਸਰੀ, ਪਿੰਡ ਦੀਆਂ ਫਿਰਨੀਆਂ ਆਦਿ ਦੀ ਸਾਫ ਸਫਾਈ ਤੇ ਪੇਂਟ ਕਰਨ ਦਾ ਨੇਕ ਕਾਰਜ ਕੀਤਾ। ਇਸ ਮੌਕੇ ਬਾਬਾ ਮਾਨ ਸਿੰਘ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਸੀ। ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ ਵਿਚ ਉੱਘੇ ਘਾਹ ਫੂਸ ਦੀ ਸਫਾਈ ਕਰਵਾਈ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਸਾਫ ਸਫਾਈ ਦਾ ਪੂਰਾ ਧਿਆਨ ਦੇਣ। ਇਹ ਕਾਰਜ ਪਿੰਡ ਵਿਚ ਸਾਂਝੀਵਾਲਤਾ, ਸੇਵਾ ਭਾਵਨਾ ਤੇ ਸਵੱਛਤਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਦੀਆਂ ਸਾਂਝੀਆਂ ਜਗ੍ਹਾ ‘ਤੇ ਬੂਟੇ ਵੀ ਲਗਾਏ ਗਏ। ਇਸ ਮੌਕੇ ਬਾਬਾ ਕਰਨੈਲ ਸਿੰਘ, ਬਾਬਾ ਫੌਜੀ ਸਿੰਘ, ਬਾਬਾ ਅੰਮ੍ਰਿਤਪਾਲ ਸਿੰਘ, ਸ਼ਰਮਾ ਸਿੰਘ, ਹਰਜੀਤ ਸਿੰਘ, ਜੋਗਾ ਸਿੰਘ, ਧਰਮਾ ਸਿੰਘ, ਰੂਪਾ ਸਿੰਘ, ਲਖਵਿੰਦਰ ਸਿੰਘ, ਚਰਨ ਸਿੰਘ, ਕਸ਼ਮੀਰ ਸਿੰਘ, ਬਾਬਾ ਲਾਲ ਸਿੰਘ, ਬਲਕਾਰ ਸਿੰਘ, ਗੇਜਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਜਥੇਦਾਰ ਹਵਾਰਾ ਨੂੰ ਪੈਰੋਲ ਨਹੀਂ, ਪੱਕੀ ਰਿਹਾਈ ਮਿਲਣੀ ਚਾਹੀਦੀ- ਰਾਜਬੀਰ ਸਿੰਘ ਪੱਖੋਕੇ
Ad Position 24