ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਅੱਜ
ਹਰਸਾ ਛੀਨਾ, 22 ਅਗਸਤ (ਕੜਿਆਲ)-ਸਥਾਨਲ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਸਾਲਾਨਾ ਗੁਰਮਤਿ ਸਮਾਗਮ 23 ਅਗਸਤ ਦਿਨ ਐਤਵਾਰ ਨੂੰ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ਸੰਤ ਮਹਾਂਪੁਰਖਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਗੁਰੂ ਘਰ ਨਤਮਸਤਕ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ, ਪ੍ਰਬੰਧਕ ਗੁਰਮੀਤ ਸਿੰਘ ਪੱਪਾ ਬਾਵਾ ਜਿੰਦਾ, ਹਰਦੀਪ ਸਿੰਘ ਬੇਰੀ ਵਾਲਾ ਤੇ ਡਾ.
ਹਰਸਾ ਛੀਨਾ, 22 ਅਗਸਤ (ਕੜਿਆਲ)-ਸਥਾਨਲ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਸਾਲਾਨਾ ਗੁਰਮਤਿ ਸਮਾਗਮ 23 ਅਗਸਤ ਦਿਨ ਐਤਵਾਰ ਨੂੰ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ਸੰਤ ਮਹਾਂਪੁਰਖਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਗੁਰੂ ਘਰ ਨਤਮਸਤਕ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ, ਪ੍ਰਬੰਧਕ ਗੁਰਮੀਤ ਸਿੰਘ ਪੱਪਾ ਬਾਵਾ ਜਿੰਦਾ, ਹਰਦੀਪ ਸਿੰਘ ਬੇਰੀ ਵਾਲਾ ਤੇ ਡਾ. ਲਖਬੀਰ ਸਿੰਘ ਕੰਬੋਜ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਗਿਆਨੀ ਬਗੀਚਾ ਸਿੰਘ ਬਲ੍ਹੇਰ, ਗਿਆਨੀ ਮਨਬੀਰ ਸਿੰਘ ਐਮ. ਏ., ਭਾਈ ਗੁਰਜੰਟ ਸਿੰਘ ਯੂ. ਐਸ. ਏ., ਇੰਟਰਨੈਸ਼ਨਲ ਕਵੀਸ਼ਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਿੱਖੀ ਦੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣਗੇ।