22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਭਲੋਜਲਾ ਵਿਖੇ ਮੀਟਿੰਗ

ਮੀਆਂਵਿੰਡ, 22 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਰੱਖੜ ਪੁੰਨਿਆਂ ਵਾਲੇ ਦਿਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਪਿੰਡਾਂ ਵਿਚ ਲੜੀਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 23-08-2026
ਮੀਆਂਵਿੰਡ, 22 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਰੱਖੜ ਪੁੰਨਿਆਂ ਵਾਲੇ ਦਿਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਪਿੰਡਾਂ ਵਿਚ ਲੜੀਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤੋਂ ਸਾਫ਼ ਦਿਸ ਰਿਹਾ ਹੈ ਕਿ ਪੰਜਾਬ ਦੇ ਲੋਕ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪਣਗੇ। ਇਸ ਮੌਕੇ ਸਰਪੰਚ ਬਲਬੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਪਿੰਡ ਵਿਚੋਂ ਵੱਡੇ ਕਾਫਲੇ ਨਾਲ ਕਾਨਫਰੰਸ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਸੁਖਜੀਤ ਸਿੰਘ ਸਰਕਲ ਪ੍ਰਧਾਨ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਸਵਰਨ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਚਰਨਜੀਤ ਸਿੰਘ, ਕੁਲਵੰਤ ਸਿੰਘ, ਗੁਰਸੇਵਕ ਸਿੰਘ, ਸਤਿੰਦਰ ਸਿੰਘ, ਜਥੇਦਾਰ ਸੁਖਦੇਵ ਸਿੰਘ, ਕੁਲਵੰਤ ਸਿੰਘ, ਇੰਦਰ ਸਿੰਘ, ਸਰਦੂਲ ਸਿੰਘ ਭਲੋਜਲਾ, ਮੁਖਤਿਆਰ ਸਿੰਘ, ਲੱਖਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਸ਼ੇਰੋ ’ਚ ਲੱਗਾ ਪੱਕਾ ਮੋਰਚਾ 93ਵੇਂ ਦਿਨ ਵਿਚ ਸ਼ਾਮਿਲ - ਐਸ. ਕੇ. ਐੱਮ. ਅਗਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਮੀਆਂਵੰਡ ਨੇ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਵੱਖ ਵੱਖ ਪਿੰਡਾਂ ਵਿਚ ਵਰਕਰਾਂ ਨੂੰ ਪ...
Ad Position 24