22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਹਿਕਾਰੀ ਖੰਡ ਮਿੱਲ ਸ਼ੇਰੋ ’ਚ ਲੱਗਾ ਪੱਕਾ ਮੋਰਚਾ 93ਵੇਂ ਦਿਨ ਵਿਚ ਸ਼ਾਮਿਲ - ਐਸ. ਕੇ. ਐੱਮ.

ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 21 ਮਈ 2026 ਤੋਂ ਸਹਿਕਾਰੀ ਖੰਡ ਮਿੱਲ ਸ਼ੇਰੋ ਵਿਖੇ ਪੱਕਾ ਮੋਰਚਾ ਚੱਲ ਰਿਹਾ ਹੈ। ਇਹ ਮੋਰਚਾ ਕਿਸਾਨ ਜਥੇਬੰਦੀਆਂ ਵਲੋਂ ਇਸ ਕਰਕੇ ਲਗਾਇਆ ਗਿਆ ਕਿਉਂਕਿ ਪੰਜਾਬ ਸਰਕਾਰ ਵਲੋਂ ਨਵੰਬਰ 2025 ਵਿਚ ਸਰਕਾਰੀ ਖੰਡ ਮਿਲ ਸ਼ੇਰੋ ਦੀ ਮਾਲਕੀ ਤਬਦੀਲ ਕਰ ਦਿੱਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 23-08-2026
ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 21 ਮਈ 2026 ਤੋਂ ਸਹਿਕਾਰੀ ਖੰਡ ਮਿੱਲ ਸ਼ੇਰੋ ਵਿਖੇ ਪੱਕਾ ਮੋਰਚਾ ਚੱਲ ਰਿਹਾ ਹੈ। ਇਹ ਮੋਰਚਾ ਕਿਸਾਨ ਜਥੇਬੰਦੀਆਂ ਵਲੋਂ ਇਸ ਕਰਕੇ ਲਗਾਇਆ ਗਿਆ ਕਿਉਂਕਿ ਪੰਜਾਬ ਸਰਕਾਰ ਵਲੋਂ ਨਵੰਬਰ 2025 ਵਿਚ ਸਰਕਾਰੀ ਖੰਡ ਮਿਲ ਸ਼ੇਰੋ ਦੀ ਮਾਲਕੀ ਤਬਦੀਲ ਕਰ ਦਿੱਤੀ ਗਈ ਸੀ। ਇਸਦਾ ਵਿਰੋਧ ਪ੍ਰਗਟ ਕਰਨ ਲਈ ਪਹਿਲਾਂ ਫਰਵਰੀ 2026 ਵਿਚ ਮੋਰਚਾ ਲੱਗਾ ਸੀ ਜਿਸ ਦੌਰਾਨ ਕਿਸਾਨ ਆਗੂਆਂ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਸੀ ਅਤੇ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ ਸੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਕੇਹਰ ਸਿੰਘ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂ, ਰੇਸ਼ਮ ਸਿੰਘ ਫੈਲੋਕੇ, ਡਾ.ਇੰਦਰਜੀਤ ਸਿੰਘ ਮਰਹਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਹਿਕਾਰੀ ਖੰਡ ਮਿੱਲ ਨੂੰ ਆਪਣੀ ਮਰਜ਼ੀ ਨਾਲ ਨਹੀਂ ਵੇਚ ਸਕਦੀ ਕਿਉਂਕਿ ਇਸ ਵਿਚ ਕਿਸਾਨਾਂ ਦੇ 60 ਫੀਸਦੀ ਸ਼ੇਅਰ ਹਨ ਅਤੇ ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਢੰਗ ਨਾਲ ਬਿਨਾਂ ਕਿਸਾਨਾਂ ਤੋਂ ਕੋਈ ਰਾਏ ਲਿਆ ਇਸ ਖੰਡ ਮਿੱਲ ਦੀ ਮਾਲਕੀ ਤਬਦੀਲ ਕਰ ਦਿੱਤੀ ਜੋ ਕਿ ਕਿਸੇ ਵੀ ਕੀਮਤ ’ਤੇ ਮਨਜੂਰ ਨਹੀਂ। ਉਨ੍ਹਾਂ ਹੋਰ ਕਿਹਾ ਕਿ ਮੋਰਚੇ ਦੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਸੀ ਜਿਸ ਵਿਚ ਸਰਵਨ ਸਿੰਘ ਧੁੰਨ, ਹਰਮੀਤ ਸਿੰਘ ਸੰਧੂ ਨੂੰ ਤਾਂ ਮੰਗ ਪੱਤਰ ਦੇ ਦਿੱਤੇ ਗਏ ਸਨ ਪਰ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਮੰਗ ਪੱਤਰ ਲੈਣ ਤੋਂ ਆਨਾਕਾਨੀ ਕਰ ਰਿਹਾ ਸੀ। ਇਸ ਸਬੰਧੀ ਉਸਦੇ ਘਰ ਤੱਕ ਸੰਯੁਕਤ ਕਿਸਾਨ ਮੋਰਚਾ ਦੀਆਂ ਧਿਰਾਂ ਵਲੋਂ ਰੋਸ ਮਾਰਚ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਂ ਰਹਿੰਦਿਆਂ ਦਖਲ ਨਾ ਦਿੱਤਾ ਗਿਆ ਤਾਂ ਮੋਰਚੇ ਵਲੋਂ ਆਉਣ ਵਾਲੇ ਦਿਨਾਂ ’ਚ ਤਿੱਖਾ ਐਕਸ਼ਨ ਦਿੱਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ ਬੱਗੂ, ਬਲਵਿੰਦਰ ਸਿੰਘ ਫੇਲੋਕੇ, ਬਲਵਿੰਦਰ ਸਿੰਘ ਨਿਹੰਗ, ਮੰਗਲ ਸਿੰਘ, ਬਲਦੇਵ ਸਿੰਘ, ਬੂਟਾ ਸਿੰਘ, ਮਨਜੀਤ ਸਿੰਘ ਰੰਧਾਵਾ, ਸੁਖਦੇਵ ਸਿੰਘ ਕਸ਼ਮੀਰ ਸਿੰਘ ਸ਼ੇਰੋ, ਸੁਖਬਾਜ ਸਿੰਘ ਸਿੱਧੂ, ਗੁਰਪ੍ਰਤਾਪ ਸਿੰਘ ਮੁਗਲਚੱਕ, ਨਾਜਰ ਸਿੰਘ ਸਰਹਾਲੀ, ਸਰਦਾਰਾ ਸਿੰਘ ਸਖੀਰਾ ਅਤੇ ਕਾਕਾ ਅੰਗਦਬੀਰ ਸਿੰਘ ਸੇਰੋ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਐੱਸ.ਐੱਮ. ਗਰੁੱਪ ਆਫ਼ ਕੰਪਨੀ ਵਲੋਂ ਖਾਲੜਾ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਭਲੋਜਲਾ ਵਿਖੇ ਮੀਟਿੰਗ
Ad Position 24