22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੰਪਿਊਟਰ ਅਧਿਆਪਕਾਂ ਵਲੋਂ ਤਹਿਸੀਲ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵਲੋਂ ਤਹਿਸੀਲ ਦਫ਼ਤਰ ਖਡੂਰ ਸਾਹਿਬ ਅੱਗੇ ਲਾਰਿਆਂ ਦੀ ਪੰਡ ਸਾੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵਲੋਂ ਤਹਿਸੀਲ ਦਫ਼ਤਰ ਖਡੂਰ ਸਾਹਿਬ ਅੱਗੇ ਲਾਰਿਆਂ ਦੀ ਪੰਡ ਸਾੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਮੀਟਿੰਗਾਂ ਵਿਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿਚ 13 ਅਤੇ 18 ਅਗਸਤ ਦੀਆਂ ਨਿਰਧਾਰਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿਚ ਡੀ.ਏ. ਸੰਬੰਧੀ ਫਾਈਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵਲੋਂ ਫਾਈਲ ਨੂੰ ਮੰਨਜ਼ੂਰੀ ਨਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਯੂਨੀਅਨ ਨੇ ਇਸ ਕਾਰਵਾਈ ਨੂੰ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਕੰਪਿਊਟਰ ਅਧਿਆਪਕ ਸੰਤੁਸ਼ਟ ਨਹੀਂ ਹੋਣਗੇ। ਸਰਕਾਰ ਨੂੰ ਮੀਟਿੰਗਾਂ ਮੁਲਤਵੀ ਕਰਨ ਦੀ ਬਜਾਇ ਲੰਬਿਤ ਮੰਗਾਂ ’ਤੇ ਤੁਰੰਤ ਠੋਸ ਅਤੇ ਸਮਾਂਬੱਧ ਫੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਇਕਬਾਲ ਸਿੰਘ, ਪਰਮਜੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਸਤਬੀਰ ਸਿੰਘ, ਨਛੱਤਰ ਸਿੰਘ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਡ ਮਿੱਲ ਮੋਰਚੇ ਦੇ 94ਵੇਂ ਦਿਨ ਪੰਜਾਬ ਸਰਕਾਰ ਦੇ ਨਾਂਹਪੱਖੀ ਰਵੱਈਏ ਦੀ ਜ਼ੋਰਦਾਰ ਨਿੰਦਾ ਅਗਲੀ ਖ਼ਬਰ 26 ਅਗਸਤ ਨੂੰ ਗੋਇੰਦਵਾਲ ਸਾਹਿਬ ਰੈਲੀ ਦੌਰਾਨ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਕਰਨਗੇ ਮੁੱਖ ਮੰਤਰੀ ਦਾ ਘਿਰਾਓ
Ad Position 24