22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਗਤ ਦਰਸ਼ਨ ਤਹਿਤ ਪਿੰਡ ਕਾਹਲਵਾਂ ਵਿਖੇ ਪਹੁੰਚੇ ਬੀਬਾ ਰਮਨਦੀਪ ਸ਼ੇਰੋਂ ਅਤੇ ਬਿੱਲਾ ਸ਼ੇਰੋਂ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਪਿੰਡ ਪੱਧਰ ’ਤੇ ਸੰਗਤ ਦਰਸ਼ਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਿੰਡ ਕਾਹਲਵਾਂ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਗਏ।

Ad Position 21
No active advertisement
ਅਜੀਤ ਡੈਸਕ 23-08-2026
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਪਿੰਡ ਪੱਧਰ ’ਤੇ ਸੰਗਤ ਦਰਸ਼ਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਿੰਡ ਕਾਹਲਵਾਂ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਗਏ। ਪਿੰਡ ਵਾਸੀਆਂ ਨੇ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲੇ ਦੋਵਾਂ ਆਗੂਆਂ ਦੇ ਧਿਆਨ ਵਿਚ ਲਿਆਂਦੇ। ਬੀਬਾ ਰਮਨਦੀਪ ਕੌਰ ਸੇਰੋ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਸੰਗਤ ਦਰਸ਼ਨ ਦਾ ਮਕਸਦ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਯੋਗ ਪੱਧਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵਲੋਂ ਸਾਹਮਣੇ ਲਿਆਂਦੇ ਮਸਲਿਆਂ ਨੂੰ ਸਿਰਫ਼ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਹਰ ਪੱਧਰ ’ਤੇ ਖੜ੍ਹੇ ਰਹਿ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ, ਸਿਕੰਦਰ ਸਿੰਘ ਵਰਾਣਾ, ਕਿਰਪਾ ਸਿੰਘ, ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸੁਖਦੇਵ ਸਿੰਘ, ਵਜ਼ੀਰ ਸਿੰਘ, ਜਗਦੀਪ ਸਿੰਘ ਮਿੰਟੂ, ਹਰਭਜਨ ਸਿੰਘ, ਸਵਰਨ ਸਿੰਘ, ਜਸਬੀਰ ਸਿੰਘ, ਨਿਸ਼ਾਨ ਸਿੰਘ, ਸਕੱਤਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਖੰਡ ਮਿੱਲ ਮੋਰਚੇ ਦੇ 94ਵੇਂ ਦਿਨ ਪੰਜਾਬ ਸਰਕਾਰ ਦੇ ਨਾਂਹਪੱਖੀ ਰਵੱਈਏ ਦੀ ਜ਼ੋਰਦਾਰ ਨਿੰਦਾ
Ad Position 24