22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

ਖਡੂਰ ਸਾਹਿਬ, 22 ਅਗਸਤ ( ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਲਣੀ ਦੌਰਾਨ ਧਾਰਮਿਕ, ਇਤਿਹਾਸਿਕ, ਵਿਗਿਆਨਿਕ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਨ੍ਹਾਂ ਵਿਚ ਪੰਜਾਬੀ ਸੱਭਿਆਚਾਰ, ਨਾਵਲ, ਕਹਾਣੀ ਸੰਗ੍ਰਹਿ, ਇਕਾਂਗੀ ਸੰਗ੍ਰਹਿ, ਵਾਰਤਕ, ਜੀਵਨੀਆਂ, ਸਧਾਰਨ ਗਿਆਨ, ਨੈਤਿਕ ਕਦਰਾਂ ਕੀਮਤਾਂ, ਪ੍ਰੇਰਣਾ ਸਰੋਤ ਅਤੇ ਵੱਖ–ਵੱਖ ਗਤੀਵਿਧੀਆਂ ਨਾਲ ਸੰਬੰਧਿਤ ਕਿਤਾਬਾਂ ਸ਼ਾਮਿਲ ਸਨ।

Ad Position 21
No active advertisement
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਮਾਪੇ- ਅਧਿਆਪਕ ਮਿਲਣੀ ਦੌਰਾਨ ਲਗਾਈ ਕਿਤਾਬਾਂ ਦੀ ਪ੍ਰਦਰਸ਼ਨੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੇ ਮਾਪੇ। ਤਸਵੀਰ–ਕੁਲਾਰ 23-08-2026
ਖਡੂਰ ਸਾਹਿਬ, 22 ਅਗਸਤ ( ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਲਣੀ ਦੌਰਾਨ ਧਾਰਮਿਕ, ਇਤਿਹਾਸਿਕ, ਵਿਗਿਆਨਿਕ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਨ੍ਹਾਂ ਵਿਚ ਪੰਜਾਬੀ ਸੱਭਿਆਚਾਰ, ਨਾਵਲ, ਕਹਾਣੀ ਸੰਗ੍ਰਹਿ, ਇਕਾਂਗੀ ਸੰਗ੍ਰਹਿ, ਵਾਰਤਕ, ਜੀਵਨੀਆਂ, ਸਧਾਰਨ ਗਿਆਨ, ਨੈਤਿਕ ਕਦਰਾਂ ਕੀਮਤਾਂ, ਪ੍ਰੇਰਣਾ ਸਰੋਤ ਅਤੇ ਵੱਖ–ਵੱਖ ਗਤੀਵਿਧੀਆਂ ਨਾਲ ਸੰਬੰਧਿਤ ਕਿਤਾਬਾਂ ਸ਼ਾਮਿਲ ਸਨ। ਇਸ ਪ੍ਰਦਰਸ਼ਨੀ ਨੂੰ ਦੇਖਣ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਬਹੁਤ ਸ਼ਲਾਘਾ ਕੀਤੀ ਗਈ। ਬਹੁਤ ਸਾਰੇ ਮਾਪਿਆਂ ਵਲੋਂ ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਕਿਤਾਬਾਂ ਦੀ ਖਰੀਦ ਵੀ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਵਲੋਂ ਕਿਹਾ ਗਿਆ ਕਿ ਸਾਨੂੰ ਅਕਾਦਮਿਕ ਕਿਤਾਬਾਂ ਤੋਂ ਇਲਾਵਾ ਹੋਰ ਵੀ ਵੱਧ ਤੋਂ ਵੱਧ ਕਿਤਾਬਾਂ ਪੜ੍ਹ ਕੇ ਗਿਆਨ ਵਿੱਚ ਵਾਧਾ ਕਰਨਾ ਚਾਹੀਦਾ ਹੈ । ਇਸ ਪ੍ਰਦਰਸ਼ਨੀ ਵਿਚ ਸਕੂਲ ਦੇ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਅਤੇ ਰੁਪਿੰਦਰ ਕੌਰ ਵੱਖ- ਵੱਖ ਵਿੰਗਾਂ ਦੇ ਕੋਆਰਡੀਨੇਟਰ, ਨਵਪ੍ਰੀਤ ਕੌਰ ਲਾਇਬ੍ਰੇਰੀਅਨ ਤੋਂ ਇਲਾਵਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣੇ ਨੇੜੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ ਅਗਲੀ ਖ਼ਬਰ ਸੰਗਤ ਦਰਸ਼ਨ ਤਹਿਤ ਪਿੰਡ ਕਾਹਲਵਾਂ ਵਿਖੇ ਪਹੁੰਚੇ ਬੀਬਾ ਰਮਨਦੀਪ ਸ਼ੇਰੋਂ ਅਤੇ ਬਿੱਲਾ ਸ਼ੇਰੋਂ
Ad Position 24