24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹੈਰੋਇਨ, ਡਰੱਗ ਮਨੀ, ਮੋਟਰਸਾਈਕਲ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 22 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 22 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਐਸ.ਐਸ.ਪੀ. ਸੁਰਿੰਦਰ ਲਾਂਬਾ 24-08-2026
ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 22 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ . ਐਸ.ਆਈ. ਪ੍ਰਦੁੱਮਣ ਸਿੰਘ ਨੇ ਗਸ਼ਤ ਦੌਰਾਨ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਤਰਸੇਮ ਸਿੰਘ ਵਾਸੀ ਗੁਰੂ ਅਰਜਨ ਦੇਵ ਚੌਂਕ ਗਲੀ ਬੱਬੂ ਸ਼ਾਹ ਵਾਲੀ ਮੁਰਾਦਪੁਰਾ ਨੂੰ 8 ਗ੍ਰਾਮ ਹੈਰੋਇਨ, 1700 ਰੁਪਏ ਡਰੱਗ ਮਨੀ ਅਤੇ 1 ਇਲੈਕਟ੍ਰੋਨਿੰਕ ਕੰਡੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਸਾਹਿਲ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬੁਰਜ 169 ਅਤੇ ਧਰਮਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨੌਸ਼ਹਿਰਾ ਢਾਲਾ ਨਾਮਕ ਨੌਜਵਾਨਾਂ ਨੂੰ 70 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਵੈਰੋਵਾਲ ਦੇ ਐਚ.ਸੀ. ਅਮਨਜੀਤ ਸਿੰਘ ਨੇ ਵੈਰੋਵਾਲ ਬਾਵਿਆਂ, ਬਿਹਾਰੀਪੁਰ ਪਿੰਡ ਕੋਲੋਂ ਗਸ਼ਤ ਦੌਰਾਨ ਗੁਰਸੇਵਕ ਸਿੰਘ ਪੁੱਤਰ ਅਰਸ਼ਦੀਪ ਸਿੰਘ ਵਾਸੀ ਪੱਤੀ ਲੰਮਿਆਂ ਦੀ ਖਡੂਰ ਸਾਹਿਬ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਰਾਜਪਾਲ ਸਿੰਘ ਨੇ ਪਿੰਡ ਸੰਘੇ ਦੀ ਨਹਿਰ ਕੋਲੋਂ ਗਸ਼ਤ ਦੌਰਾਨ ਜ਼ਸਪ੍ਰੀ਼ਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੰਡੋਰੀ ਗੋਲਾ ਅਤੇ ਹਰਜਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰੰਡ ਖਾਰਾ ਅਤੇ ਗੁਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਸਰਹਾਲੀ ਕੋਲੋਂ ਇਕ ਮੋਟਰਸਾਈਕਲ ਬਿਨਾਂ ਨੰਬਰੀ ਡੀਲੈਕਸ ਤੇ ਇਕ ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਸਪਲੈਂਡਰ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਨੇ ਪੁਲ ਨਹਿਰ ਸੰਘੇ ਨੇੜਿਓਂ ਹਰਵਿੰਦਰ ਸਿੰਘ ਉਰਫ ਹਿੰਦੂ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਪੱਖੋਕੇ ਨੂੰ ਇਕ ਲਾਈਟਰ, ਪੰਨੀ ਸਿਲਵਰ ਹੈਰੋਇਨ ਨਾਲ ਲਿੱਬੜੀ ਹੋਈ, 10 ਰੁਪਏ ਦਾ ਨੋਟ ਗੋਲ ਕੀਤਾ ਹੋਇਆ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਵਰਿਆਮ ਸਿੰਘ ਨੇ ਗਸ਼ਤ ਦੌਰਾਨ ਪਿੰਡ ਅਮੀਰਕੇ, ਚੀਮਾ ਖੁਰਦ, ਕਲੰਜਰ, ਆਸਲ ਉਤਾੜ ਆਦਿ ਪਿੰਡਾਂ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਜੁਗਰਾਜ ਸਿੰਘ ਉਰਫ ਜੱਗਾ ਪੁੱਤਰ ਅਮਰੀਕ ਸਿੰਘ ਵਾਸੀ ਵਲਟੋਹਾ ਅਤੇ ਅਰਜਨ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਚੀਮਾ ਖੁਰਦ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਪਿੰਡ ਮਰਗਿੰਦਪੁਰਾ ਦੇ ਨੇੜਿਓਂ ਅਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਲਸੀਆਂ ਕਲਾਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਧਰਮਬੀਰ ਸਿੰਘ ਪੁੱਤਰ ਸਰਮੇਲ ਸਿੰਘ ਵਾਸੀ ਵਾਰਡ ਨੰਬਰ 3 ਭਿੱਖੀਵਿੰਡ, ਗੁਰਪਾਲ ਸਿੰਘ, ਰਸਾਲ ਸਿੰਘ ਪੁਤਰਾਨ ਮੁਖਤਾਰ ਸਿੰਘ ਵਾਸੀ ਵਾਰਡ ਨੰਬਰ 8 ਚੇਲਾ ਕਲੋਨੀ ਭਿੱਖੀਵਿੰਡ ਨੂੰ ਇਕ ਲਾਈਟਰ, 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਗਸ਼ਤ ਦੌਰਾਨ ਨਹਿਰੀ ਕੁਆਟਰ ਹਰੀਕੇ ਦੇ ਕੋਲੋਂ ਲਖਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੂਸਲੇਵੜ੍ਹ, ਬਲਜਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਬ੍ਰਹਮਪੁਰਾ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, ਲਾਈਟਰ ਅਤੇ 2 ਨੋਟ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐਚ.ਸੀ. ਨਿਰਮਲਜੀਤ ਸਿੰਘ ਨੇ ਗਸ਼ਤ ਦੌਰਾਨ ਐਫ.ਸੀ.ਆਈ. ਗੌਦਾਮ ਨੌਸ਼ਹਿਰਾ ਪੰਨੂੰਆਂ ਦੇ ਕੋਲੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਦੇ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਦੇਵ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੌੜਾ, ਜ਼ੋਬਨਪ੍ਰੀਤ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਜੌੜਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਕ੍ਰਿਪਾਲ ਸਿੰਘ ਨੇ ਗਸ਼ਤ ਦੌਰਾਨ ਨਜ਼ਦੀਕ ਇਕ ਪ੍ਰਾਈਵੇਟ ਸਕੂਲ ਕੋਲੋਂ ਤਾਲਿਬ ਪੁੱਤਰ ਮੁਖਤਾਰ ਸਿੰਘ ਉਰਫ ਮੁੱਖਾ ਵਾਸੀ ਵਾਰਡ ਨੰਬਰ 6 ਬਰੜਾ ਮੁਹੱਲਾ ਪੱਟੀ ਨੂੰ 7 ਗ੍ਰਾਮ ਹੈਰੋਇਨ ਅਤੇ 1320 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੁਰਪਾਲ ਸਿੰਘ ਨੇ ਸਮਸ਼ਾਨਘਾਟ ਸਭਰਾ ਨੇੜਿਓਂ ਸੁਖਚੈਨ ਸਿੰਘ ਉਰਫ ਚੈਨਾ ਪੁੱਤਰ ਸਵਰਨ ਸਿੰਘ ਵਾਸੀ ਸਭਰਾ ਅਤੇ ਗੁਰਪ੍ਰੀਤ ਸਿੰਘ ਉਰਫ ਚੰਦੂ ਪੁੱਤਰ ਤਰਸੇਮ ਸਿੰਘ ਵਾਸੀ ਸਭਰਾ, ਜੋ ਕਿ ਕੰਧ ਨਾਲ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਸਨ, ਨੂੰ ਇਕ ਲਾਈਟਰ, 20 ਰੁਪਏ ਦਾ ਇਕ ਨੋਟ ਅਤੇ ਹੈਰੋਇਨ ਨਾਲ ਲਿੱਬੜੀ ਹੋਈ ਪੰਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਅਮਰਜੀਤ ਸਿੰਘ ਗਸ਼ਤ ਦੇ ਸੰਬੰਧ ਵਿਚ ਘੋੜਾ ਚੌਂਕ ਚੋਹਲਾ ਸਾਹਿਬ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਰਣਜੀਤ ਸਿੰਘ ਪੁੱਤਰ ਗੇਲਾ ਸਿੰਘ ਵਾਸੀ ਕੁੱਲਾ, ਜ਼ੋ ਕਿ ਘਰ ਵਿਚ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦਾ ਹੈ, ਇਸ ਸੂਚਨਾ ਦੇ ਅਧਾਰ ’ਤੇ ਪੁਲਿਸ ਵਲੋਂ ਰਣਜੀਤ ਸਿੰਘ ਦੇ ਘਰ ਛਾਪਾ ਮਾਰ ਕੇ ਉਸ ਦੇ ਕਬਜੇ ਵਿਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਮੋਟਰਸਾਈਕਲ ਸਪਲੈਂਡਰ ਨੰਬਰ ਪੀ.ਬੀ. 46 ਏ.ਡੀ. 4798 ਸਮੇਤ ਕਾਬੂ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੀਆਂਵਿੰਡ ਵਿਖੇ ਅਣਪਛਾਤੇ ਵਿਅਕਤੀਆਂ ਨੇ ਦੋ ਸਵਰਾਜ ਮਾਜ਼ਦਾ ਗੱਡੀਆਂ ਨੂੰ ਲਗਾਈ ਅੱਗ
Ad Position 24