ਅਲਪਾਈਨ ਹਸਪਤਾਲ ਤਰਨ ਤਾਰਨ ਵਲੋਂ ਲਗਾਏ ਗਏ ਮੈਡੀਕਲ ਚੈਕਅੱਪ ਕੈਂਪ ਮੌਕੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ
ਅਲਪਾਈਨ ਹਸਪਤਾਲ ਨੇ ਲਗਾਇਆ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ
ਨੌਸ਼ਹਿਰਾ ਪੰਨੂੰਆਂ, 23 ਅਗਸਤ (ਦੀਪਕ ਮੈਣੀ)-ਅਲਪਾਈਨ ਮਲਟੀਸਪੈਸ਼ਲਟੀ ਹਸਪਤਾਲ ਤਰਨ ਤਾਰਨ ਵਲੋਂ ਗੁਰਦੁਆਰਾ ਹਿਸੋਆਣਾ ਸਾਹਿਬ ਨੌਸ਼ਹਿਰਾ ਪੰਨੂੰਆਂ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਨੂੰ ਇਲਾਕਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ 500 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ।
ਹ
ਹਾਜ਼ਰ ਸਟਾਫ ਜਾਣਕਾਰੀ ਦਿੰਦਾ ਹੋਇਆ। ਤਸਵੀਰਾਂ: ਮੈਣੀ
24-08-2026
ਨੌਸ਼ਹਿਰਾ ਪੰਨੂੰਆਂ, 23 ਅਗਸਤ (ਦੀਪਕ ਮੈਣੀ)-ਅਲਪਾਈਨ ਮਲਟੀਸਪੈਸ਼ਲਟੀ ਹਸਪਤਾਲ ਤਰਨ ਤਾਰਨ ਵਲੋਂ ਗੁਰਦੁਆਰਾ ਹਿਸੋਆਣਾ ਸਾਹਿਬ ਨੌਸ਼ਹਿਰਾ ਪੰਨੂੰਆਂ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਨੂੰ ਇਲਾਕਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ 500 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸੰਬੰਧੀ ਸਲਾਹ ਅਤੇ ਲੋੜੀਂਦਾ ਇਲਾਜ ਦੱਸਿਆ ਗਿਆ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਲੋੜ ਅਨੁਸਾਰ ਖੂਨ ਦੇ ਟੈਸਟ ਵੀ ਮੁਫ਼ਤ ਕੀਤੇ ਗਏ। ਅਲਪਾਈਨ ਹਸਪਤਾਲ ਦੀ ਮੈਨੇਜ਼ਮੈਂਟ ਵਲੋਂ ਗੁਰਦਿਆਲ ਸਿੰਘ ਸਿੱਧੂ, ਸੁਖਬੀਰ ਸਿੰਘ, ਦਿਲਪ੍ਰੀਤ ਸਿੰਘ ਅਤੇ ਮੁਕੇਸ਼ ਗੁਪਤਾ ਨੇ ਕੈਂਪ ਦੇ ਪ੍ਰਬੰਧਾਂ ਦੀ ਦੇਖ-ਰੇਖ ਕੀਤੀ। ਉਨ੍ਹਾਂ ਕਿਹਾ ਕਿ ਅਲਪਾਈਨ ਹਸਪਤਾਲ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਤੱਕ ਮਿਆਰੀ ਅਤੇ ਵਾਜਬ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਭਵਿੱਖ ਵਿਚ ਵੀ ਪਿੰਡਾਂ ਅਤੇ ਲੋੜਵੰਦ ਲੋਕਾਂ ਲਈ ਅਜਿਹੇ ਸਿਹਤ ਜਾਂਚ ਕੈਂਪ ਲਗਾਤਾਰ ਲਗਾਏ ਜਾਣਗੇ। ਡਾਕਟਰਾਂ ਦੀ ਟੀਮ ਵਿਚ ਡਾ. ਸੁਦਰਸ਼ਨ, ਡਾ. ਸਵਰਨ ਸਿੰਘ, ਡਾ. ਦਮਨਦੀਪ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਰਾਜ ਮੈਡਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਜਾਂਚ ਕੀਤੀ। ਨਰਸਿੰਗ ਸਟਾਫ਼ ਵਲੋਂ ਹਰਬੰਸ ਕੌਰ, ਰਮਨਜੀਤ ਕੌਰ, ਅਜੇ ਕੁਮਾਰ, ਜਸ਼ਨਦੀਪ ਕੌਰ, ਕਿਰਨ ਕੌਰ, ਸੁਖਮਨੀ ਕੌਰ ਅਤੇ ਰਮਨ ਕੌਰ ਨੇ ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੇਵਾਵਾਂ ਵਿਚ ਅਹਿਮ ਯੋਗਦਾਨ ਪਾਇਆ। ਇਸ ਤੋਂ ਇਲਾਵਾ ਜਗਰੂਪ ਸਿੰਘ ਅਤੇ ਸਵਿੰਦਰ ਸਿੰਘ (ਲੈਬ) ਵਲੋਂ ਲੈਬ ਟੈਸਟਾਂ ਅਤੇ ਹੋਰ ਜਾਂਚ ਸੇਵਾਵਾਂ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਸਮੇਲ ਸਿੰਘ, ਸਤਨਾਮ ਸਿੰਘ, ਰਣਬੀਰ ਸਿੰਘ, ਬਾਬਾ ਸੁਖਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਗੁਰਦੁਆਰਾ ਕਮੇਟੀ ਵਲੋਂ ਅਲਪਾਈਨ ਹਸਪਤਾਲ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਉਪਰਾਲੇ ਪਿੰਡਾਂ ਅਤੇ ਲੋੜਵੰਦ ਪਰਿਵਾਰਾਂ ਲਈ ਬਹੁਤ ਲਾਹੇਵੰਦ ਹਨ । ਕੈਂਪ ਦੀ ਸਮਾਪਤੀ ਮੌਕੇ ਅਲਪਾਈਨ ਹਸਪਤਾਲ ਦੀ ਮੈਨੇਜ਼ਮੈਂਟ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਕਟਰਾਂ, ਨਰਸਿੰਗ ਤੇ ਲੈਬ ਸਟਾਫ਼ ਅਤੇ ਕੈਂਪ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ।