ਮਾਤਾ ਚਿੰਤਪੁਰਨੀ ਮੇਲੇ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲਿਆਂ ਦਾ ਕਮੇਟੀ ਵਲੋਂ ਧੰਨਵਾਦ
ਪੱਟੀ, 23 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਵਿਖੇ ਪਿਛਲੇ ਸੱਤ ਦਿਨਾਂ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਚੱਲ ਰਹੇ ਮਾਤਾ ਚਿੰਤਪੁਰਨੀ ਦੇ ਸਾਵਣ ਅਸ਼ਟਮੀ ਮੇਲੇ ਦੀ ਸਫਲਤਾਪੂਰਵਕ ਸਮਾਪਤੀ ਉਪਰੰਤ ਜੈ ਮਾਂ ਚਿੰਤਪੁਰਨੀ ਮੈਨੇਜਮੈਂਟ ਕਮੇਟੀ ਪੱਟੀ ਵਲੋਂ ਮੇਲੇ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਕਮੇਟੀ ਵਲੋਂ ਖਾਸ ਤੌਰ ’ਤੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਇਲਾਕੇ ਦੀਆਂ ਸੰਗਤਾਂ, ਸ਼ਹਿਰ ਵਾਸੀਆਂ, ਸੇਵਾਦਾਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਅਸ਼ਵਨੀ ਮਹਿਤਾ, ਚੇਅਰਮੈਨ ਰਾਜੂ ਭੱਲਾ, ਸੈਕਟਰੀ ਜਗਮੋਹਨ ਮਨਚੰਦਾ ਅਤੇ ਸਮੂਹ ਮੈਂਬਰ। ਤਸਵੀਰ: ਕਾਲੇਕੇ
24-08-2026
ਪੱਟੀ, 23 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਵਿਖੇ ਪਿਛਲੇ ਸੱਤ ਦਿਨਾਂ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਚੱਲ ਰਹੇ ਮਾਤਾ ਚਿੰਤਪੁਰਨੀ ਦੇ ਸਾਵਣ ਅਸ਼ਟਮੀ ਮੇਲੇ ਦੀ ਸਫਲਤਾਪੂਰਵਕ ਸਮਾਪਤੀ ਉਪਰੰਤ ਜੈ ਮਾਂ ਚਿੰਤਪੁਰਨੀ ਮੈਨੇਜਮੈਂਟ ਕਮੇਟੀ ਪੱਟੀ ਵਲੋਂ ਮੇਲੇ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਕਮੇਟੀ ਵਲੋਂ ਖਾਸ ਤੌਰ ’ਤੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਇਲਾਕੇ ਦੀਆਂ ਸੰਗਤਾਂ, ਸ਼ਹਿਰ ਵਾਸੀਆਂ, ਸੇਵਾਦਾਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਿਤਾ, ਚੇਅਰਮੈਨ ਤਰਸੇਮ ਲਾਲ ਰਾਜੂ ਭੱਲਾ ਅਤੇ ਸੈਕਟਰੀ ਜਗਮੋਹਨ ਮਨਚੰਦਾ ਨੇ ਕਿਹਾ ਕਿ ਮਾਤਾ ਰਾਣੀ ਦੇ ਆਸ਼ੀਰਵਾਦ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸੱਤ ਦਿਨਾਂ ਤੱਕ ਚੱਲਿਆ ਇਹ ਧਾਰਮਿਕ ਮੇਲਾ ਸ਼ਰਧਾ, ਭਾਈਚਾਰੇ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਮੇਲੇ ਦੌਰਾਨ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਮਾਤਾ ਚਿੰਤਪੁਰਨੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਵਕਤਾ ਰਾਕੇਸ਼ ਕੁਮਾਰ ਟੋਨੀ, ਵਾਈਸ ਪ੍ਰਧਾਨ ਅਮਨੀਸ਼ ਬੱਤਰਾ ਅਤੇ ਰਾਜੇਸ਼ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਨੇ ਮੇਲੇ ਦੌਰਾਨ ਲੰਗਰ ਸੇਵਾ, ਸਫਾਈ, ਪਾਣੀ, ਸੇਵਾ ਅਤੇ ਹੋਰ ਪ੍ਰਬੰਧਾਂ ਵਿਚ ਆਪਣਾ ਯੋਗਦਾਨ ਪਾਇਆ। ਸ਼ਹਿਰ ਵਾਸੀਆਂ ਵਲੋਂ ਮੇਲੇ ਵਿੱਚ ਪਹੁੰਚਣ ਵਾਲੀ ਸੰਗਤ ਲਈ ਕੀਤੇ ਗਏ ਸਹਿਯੋਗ ਦੀ ਵੀ ਕਮੇਟੀ ਨੇ ਸ਼ਲਾਘਾ ਕੀਤੀ। ਸੁਭਾਸ਼ ਸ਼ਰਮਾ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਾਤਾ ਰਾਣੀ ਦੇ ਮੇਲੇ ਵਿੱਚ ਹਾਜ਼ਰੀ ਭਰੀ ਅਤੇ ਪ੍ਰਬੰਧਕਾਂ ਨੂੰ ਆਪਣਾ ਸਹਿਯੋਗ ਦਿੱਤਾ। ਇਸ ਮੌਕੇ ’ਤੇ ਮਾ. ਪ੍ਰਦੀਪ ਕੁਮਾਰ ਸਰਪ੍ਰਸਤ, ਚੇਅਰਮੈਨ ਤਰਸੇਮ ਲਾਲ ਰਾਜੂ ਭੱਲਾ, ਪ੍ਰਧਾਨ ਅਸ਼ਵਨੀ ਕੁਮਾਰ ਮਹਿਤਾ, ਸਕੱਤਰ ਜਗਮੋਹਨ ਮਨਚੰਦਾ, ਵਾਈਸ ਪ੍ਰਧਾਨ ਅਮਨੀਸ਼ ਬੱਤਰਾ, ਰਾਕੇਸ਼ ਟੋਨੀ, ਸੰਜੀਵ ਕੁਮਾਰ ਕੋੜਾ, ਵਾਈਸ ਪ੍ਰਧਾਨ ਅਮਿਤ ਪੁਰੀ, ਸਲਾਹਕਾਰ ਰਾਜੇਸ਼ ਸ਼ਰਮਾ, ਸੁਭਾਸ਼ ਸ਼ਰਮਾ, ਰਾਜ ਕੁਮਾਰ ਰਾਜੂ, ਲਵਲੀ ਅਰੋੜਾ, ਆਸ਼ੂ ਅਰੋੜਾ, ਅਨਿਲ ਅਰੋੜਾ ਆਦਿ ਹਾਜ਼ਰ ਸਨ।