ਰਵੀ ਟਪਿਆਲਾ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ
ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੇ ਸੋਸ਼ਲ ਮੀਡੀਆ ਪੇਜ਼ ਨੂੰ ਚਲਾ ਰਹੇ ਰਵੀ ਟਪਿਆਲਾ ਨੂੰ ਪੰਜਾਬ ਭਾਜਪਾ ਦੇ ਸੋਸ਼ਲ ਮੀਡੀਆ ਦੇ ਇੰਚਾਰਜ ਇੰਦਰਜੀਤ ਸਿੰਘ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੋ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਪਿੰਡ ਮੀਆਂਵਿੰਡ ਪਹੁੰਚਣ ’ਤੇ ਰਵੀ ਟਪਿਆਲਾ ਨੂੰ ਮਨਜੀਤ ਸਿੰਘ ਮੰਨਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੇ ਸੋਸ਼ਲ ਮੀਡੀਆ ਪੇਜ਼ ਨੂੰ ਚਲਾ ਰਹੇ ਰਵੀ ਟਪਿਆਲਾ ਨੂੰ ਪੰਜਾਬ ਭਾਜਪਾ ਦੇ ਸੋਸ਼ਲ ਮੀਡੀਆ ਦੇ ਇੰਚਾਰਜ ਇੰਦਰਜੀਤ ਸਿੰਘ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੋ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਪਿੰਡ ਮੀਆਂਵਿੰਡ ਪਹੁੰਚਣ ’ਤੇ ਰਵੀ ਟਪਿਆਲਾ ਨੂੰ ਮਨਜੀਤ ਸਿੰਘ ਮੰਨਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਹਮੇਸ਼ਾਂ ਹੀ ਆਪਣੇ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਵੀ ਟਪਿਆਲਾ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਹੈ । ਇਸ ਨੂੰ ਇਹ ਜ਼ਿੰਮੇਵਾਰੀ ਇਸ ਦੀ ਮਿਹਨਤ ਕਰਕੇ ਮਿਲੀ ਹੈ। ਇਸ ਮੌਕੇ ਰਵੀ ਟਪਿਆਲਾ ਨੇ ਕਿਹਾ ਕਿ ਉਹ ਬਹੁਤ ਧੰਨਵਾਦੀ ਹਨ। ਮਨਜੀਤ ਸਿੰਘ ਮੰਨਾ ਦੇ, ਜਿਨ੍ਹਾਂ ਦੀ ਬਦੌਲਤ ਪਾਰਟੀ ਵਲੋਂ ਮੈਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਜਸ ਭੋਰਛੀ, ਬਰਕਤ ਸਰਲੀ, ਪਿੰਦਰ ਦੌਲੋਨੰਗਲ, ਡਾ. ਜਗਦੀਸ਼ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਬਲਵਿੰਦਰ ਸਿੰਘ ਠੇਕੇਦਾਰ ਸਰਾਂ ਆਦਿ ਵਲੋਂ ਵੀ ਰਵੀ ਟਪਿਆਲਾ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ।