ਬੀਬਾ ਰਮਨਦੀਪ ਕੌਰ ਸੇਰੋਂ ਤੇ ਬਿੱਲਾ ਸੇਰੋਂ ਨੇ ਆਮ ਜਨਤਾ ਤੱਕ ਕੀਤੀ ਪਹੁੰਚ
ਸੰਗਤ ਦਰਸ਼ਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਵਿੱਚ ਆਪਣੀਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਖਾਨ ਰਜ਼ਾਦਾ ਅਤੇ ਛਾਪੜੀ ਸਾਹਿਬ ਵਿਖੇ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਵਿੱਚ ਆਪਣੀਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਖਾਨ ਰਜ਼ਾਦਾ ਅਤੇ ਛਾਪੜੀ ਸਾਹਿਬ ਵਿਖੇ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਦਾ ਮੁੱਖ ਮਕਸਦ ਸਿਰਫ਼ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਨਾ ਹੀ ਨਹੀਂ, ਸਗੋਂ ਹਰ ਪਿੰਡ ਦੇ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਆਮ ਪਰਿਵਾਰ ਹਨ, ਜਿਨ੍ਹਾਂ ਨੇ ਕਦੇ ਆਪਣੇ ਵਿਧਾਇਕ ਜਾਂ ਲੋਕ ਨੁੰਮਾਇੰਦੇ ਨਾਲ ਸਿੱਧਾ ਸੰਪਰਕ ਨਹੀਂ ਕੀਤਾ। ਛੋਟੀਆਂ-ਛੋਟੀਆਂ ਮੁਸ਼ਕਿਲਾਂ ਸਮੇਂ ਸਿਰ ਹੱਲ ਨਾ ਹੋਣ ਕਾਰਨ ਵੀ ਲੋਕਾਂ ਵਿਚ ਨਿਰਾਸ਼ਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣਾ ਚਾਹੁੰਦੇ ਹਨ ਅਤੇ ਇਸੇ ਮਕਸਦ ਨਾਲ ਸੰਗਤ ਦਰਸ਼ਨ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਗੱਲਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਮੁਸ਼ਕਿਲਾਂ ਨੂੰ ਸੰਬੰਧਿਤ ਪੱਧਰ ’ਤੇ ਉਠਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਜਗਦੀਪ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਗੁਰਮੀਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਸਰਪੰਚ, ਮਨਪ੍ਰੀਤ ਸਿੰਘ, ਹਰਚਰਨ ਸਿੰਘ, ਹਰਵਿੰਦਰ ਸਿੰਘ, ਬਲਰਾਜ ਸਿੰਘ, ਦਵਿੰਦਰ ਕੌਰ, ਮਾਤਾ ਸਰਬਜੀਤ ਕੌਰ ਕਾਰਸੇਵਾ ਵਾਲੇ, ਦਵਿੰਦਰ ਕੌਰ, ਮਨਜਿੰਦਰ ਸਿੰਘ, ਗੁਰਿੰਦਰ ਸਿੰਘ, ਜਰਨੈਲ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ ਬਾਜਵਾ, ਵਰਿੰਦਰ ਸਿੰਘ ਰਵੀ, ਬਖਸ਼ੀਸ਼ ਸਿੰਘ ਨੰਬਰਦਾਰ, ਗਿਆਨ ਸਿੰਘ ਸ਼ਾਹ, ਹਰਭਜਨ ਸਿੰਘ ਸ਼ਾਹ, ਗੁਲਜ਼ਾਰ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।