ਸੋਨੀਆ ਮਾਨ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਵ-ਨਿਯੁਕਤ ਚੇਅਰਮੈਨ ਰੇਸ਼ਮ ਸਿੰਘ ਵੜੈਚ ਦਾ ਸਨਮਾਨ
ਅਜਨਾਲਾ/ਰਾਜਾਸਾਂਸੀ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ‘ਆਪ’ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਵੜੈਚ ਨੂੰ ਮਾਰਕੀਟ ਕਮੇਟੀ ਚੁਗਾਵਾਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਵਲੋਂ ਰੇਸ਼ਮ ਸਿੰਘ ਵੜੈਚ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ ।
ਹ
ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਮਾਰਕੀਟ ਕਮੇਟੀ ਚੋਗਾਵਾਂ ਦੇ ਨਵ-ਨਿਯੁਕਤ ਚੇਅਰਮੈਨ ਰੇਸ਼ਮ ਸਿੰਘ ਵੜੈਚ ਨੂੰ ਸਨਮਾਨਿਤ ਕਰਦੇ ਹੋਏ ਨਾਲ ਖੜ੍ਹੇ ਸੁਖਜੀਤ ਸਿੰਘ ਛੀਨਾਂ ਤੇ ਹੋਰ ਆਗੂ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
24-08-2026
ਅਜਨਾਲਾ/ਰਾਜਾਸਾਂਸੀ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ‘ਆਪ’ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਵੜੈਚ ਨੂੰ ਮਾਰਕੀਟ ਕਮੇਟੀ ਚੁਗਾਵਾਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਵਲੋਂ ਰੇਸ਼ਮ ਸਿੰਘ ਵੜੈਚ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ । ਜ਼ਿਕਰਯੋਗ ਹੈ ਕਿ ਰੇਸ਼ਮ ਸਿੰਘ ਵੜੈਚ ਨੇ ਬੀਤੇ ਸਮੇਂ ਦੌਰਾਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਚੋਗਾਵਾਂ ਜ਼ੋਨ ਤੋਂ ਚੋਣ ਲੜਦਿਆਂ ਪੂਰੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਸਭ ਤੋਂ ਵੱਧ ਵੋਟਾਂ ਪ੍ਰਾਪਤ ਕਰਕੇ 3778 ਵੋਟਾਂ ਦੀ ਲੀਡ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਮਾਰਕੀਟ ਕਮੇਟੀ ਚੁਗਾਵਾਂ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਰੇਸ਼ਮ ਸਿੰਘ ਵੜੈਚ ਵਰਗੇ ਮਿਹਨਤੀ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪਣਾ ਵਰਕਰਾਂ ਦਾ ਮਾਣ ਵਧਾਉਣ ਵਾਲਾ ਕਦਮ ਹੈ । ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਰੇਸ਼ਮ ਸਿੰਘ ਵੜੈਚ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਰਵਲੀਨ ਸੰਧੂ, ਸਤਨਾਮ ਸਿੰਘ ਵੜੈਚ, ਅਮਿਤੋਜ ਸਿੰਘ, ਨਿਹਾਲ ਸਿੰਘ, ਰੂਬਲ, ਲਖਵਿੰਦਰ ਸਿੰਘ ਲੱਖਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਰਮਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਹਰਸ਼ਾ ਛੀਨਾ, ਰਾਮ ਸਿੰਘ ਚੁਗਾਵਾਂ ਅਤੇ ਪਰਮਜੀਤ ਸਿੰਘ ਤੱਲਾ ਆਦਿ ਹਾਜ਼ਰ ਸਨ ।