24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬੇਸਬਾਲਾਂ ਨਾਲ ਹਮਲਾ ਕਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਤਰਨ ਤਾਰਨ, 24 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ੁਲਿਸ ਨੇ ਇਕ ਵਿਅਕਤੀ ਉਪਰ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੱਚਾ ਪੱਕਾ ਵਿਖੇ ਸੰਦੀਪ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਾਣਕਪੁਰ ਨੇ ਸ਼ਿਕਾਇਤ ਦਰਜ ਕਰਵਾਈ ਉਸਦੇ ਸ਼ਰੀਕੇ ਵਿਚੋਂ ਤਰਸੇਮ ਸਿੰਘ ਪੁੱਤਰ ਜਰਨੈਲ ਸਿੰਘ ਰਾਤ ਨੂੰ ਸ਼ਰਾਬ ਪੀ ਕੇ ਉਸ ਨੂੰ ਗਾਲ੍ਹਾਂ ਕੱਢਦਾ ਹੈ ਕਿ ਤੁਸੀਂ ਜਿਹੜੀ ਜਗ੍ਹਾ ਲਈ ਹੈ, ਉਹ ਜਗ੍ਹਾ ਮੈਂ ਲੈਣੀ ਸੀ।

Ad Position 21
No active advertisement
ਅਜੀਤ ਡੈਸਕ 25-08-2026
ਤਰਨ ਤਾਰਨ, 24 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ੁਲਿਸ ਨੇ ਇਕ ਵਿਅਕਤੀ ਉਪਰ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੱਚਾ ਪੱਕਾ ਵਿਖੇ ਸੰਦੀਪ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਾਣਕਪੁਰ ਨੇ ਸ਼ਿਕਾਇਤ ਦਰਜ ਕਰਵਾਈ ਉਸਦੇ ਸ਼ਰੀਕੇ ਵਿਚੋਂ ਤਰਸੇਮ ਸਿੰਘ ਪੁੱਤਰ ਜਰਨੈਲ ਸਿੰਘ ਰਾਤ ਨੂੰ ਸ਼ਰਾਬ ਪੀ ਕੇ ਉਸ ਨੂੰ ਗਾਲ੍ਹਾਂ ਕੱਢਦਾ ਹੈ ਕਿ ਤੁਸੀਂ ਜਿਹੜੀ ਜਗ੍ਹਾ ਲਈ ਹੈ, ਉਹ ਜਗ੍ਹਾ ਮੈਂ ਲੈਣੀ ਸੀ। 26 ਜੁਲਾਈ ਨੂੰ ਤਰਸੇਮ ਸਿੰਘ, ਗੁਰਲਾਲ ਸਿੰਘ ਪੁੱਤਰ ਜਰਨੈਲ ਸਿੰਘ, ਜੁਗਰਾਜ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀਅਨ ਮਾਣਕਪੁਰ ਉਨ੍ਹਾਂ ਦੇ ਘਰ ਆਏ ਅਤੇ ਬੇਸਬਾਲਾਂ ਨਾਲ ਉਸ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਰਲ ਕੌਂਸਲ ਮੈਂਬਰ ਗਗੜੇਵਾਲ ਦੇ ਗ੍ਰਹਿ ਵਿਖੇ ਮਜੀਠੀਆ ਨੇ ਵਰਕਰਾਂ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ
Ad Position 24