ਜਨਰਲ ਕੌਂਸਲ ਮੈਂਬਰ ਗਗੜੇਵਾਲ ਦੇ ਗ੍ਰਹਿ ਵਿਖੇ ਮਜੀਠੀਆ ਨੇ ਵਰਕਰਾਂ ਨੂੰ ਕੀਤਾ ਸੰਬੋਧਨ
ਮੀਆਂਵਿੰਡ, 24 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-28 ਅਗਸਤ ਨੂੰ ਰੱਖੜ ਪੁੰਨਿਆਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨ ਪਹੁੰਚੇ। ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨਾਲ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਦੇ ਗ੍ਰਹਿ ਵਿਖੇ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ਤੇ ਸਖਤ ਨਿਸ਼ਾਨੇ ਸਾਧੇ।
ਪ
ਪੰਜਾਬ ਦਾ ਪੈਸਾ ਦਿੱਲੀ ਨੂੰ ਲੁਟਾਇਆ ਜਾ ਰਿਹਾ
25-08-2026
ਮੀਆਂਵਿੰਡ, 24 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-28 ਅਗਸਤ ਨੂੰ ਰੱਖੜ ਪੁੰਨਿਆਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨ ਪਹੁੰਚੇ। ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨਾਲ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਦੇ ਗ੍ਰਹਿ ਵਿਖੇ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ਤੇ ਸਖਤ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਫੈ਼ੈਸਲੇ ਦਿੱਲੀ ਤੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਨਾ ਕਿਸੇ ਰੂਪ ਵਿਚ ਪੰਜਾਬ ਦਾ ਪੈਸਾ ਦਿੱਲੀ ਵਾਲਿਆਂ ਨੂੰ ਲੁਟਾ ਰਹੇ ਹਨ ਤੇ ਪੰਜਾਬ ਨੂੰ ਕਰਜ਼ੇ ਵਿਚ ਡੋਬਣ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦਾ ਭਲਾ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਇਸ ਮੌਕੇ ਮਜੀਠੀਆ ਅਤੇ ਜਲਾਲਉਸਮਾ ਵਲੋਂ ਇਕੱਠ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਵਿਚ ਜ਼ਰੂਰ ਸ਼ਾਮਿਲ ਹੋਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਕਸ਼ਮੀਰ ਸਿੰਘ, ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਪੂਰਨ ਸਿੰਘ ਖਲਚੀਆਂ, ਬਾਬਾ ਬਕਾਲਾ ਸਾਹਿਬ ਦੇ ਸ਼ਹਿਰੀ ਪ੍ਰਧਾਨ ਮੋਹਨ ਸਿੰਘ ਕੰਗ, ਸਰਕਲ ਪ੍ਰਧਾਨ ਨਿਰਮਲ ਸਿੰਘ ਬਿੱਲੂ ਧੂਲਕਾ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਪਰਮਦੀਪ ਸਿੰਘ ਟਕਾਪੁਰ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਨਰਿੰਦਰ ਸਿੰਘ ਸ਼ਾਹ, ਦਿਆਲ ਸਿੰਘ ਸ਼ਾਹ ਬਿਹਾਰੀਪੁਰ, ਰਣਜੀਤ ਸਿੰਘ ਮੀਆਂਵਿੰਡ , ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਸੁਖਬੀਰ ਸਿੰਘ ਸੰਧੂ, ਰਵੀ ਦੀਪ ਸਿੰਘ, ਸਰਵਣ ਸਿੰਘ ਮੱਟੂ ਘੱਗੇ, ਸੂਬੇਦਾਰ ਅਮਰਜੀਤ ਸਿੰਘ, ਨਿਰਮਲ ਸਿੰਘ ਇੰਦੋਰ, ਨਰਿੰਜਨ ਸਿੰਘ ਗਗੜੇਵਾਲ, ਅਮਰਜੀਤ ਸਿੰਘ ਹੁੰਦਲ, ਦਿਲਬਾਗ ਸਿੰਘ ਬੱਗੂ, ਜਿੰਦਰ ਕੌਰ, ਰਣਜੀਤ ਕੌਰ, ਕੰਵਲਜੀਤ ਕੌਰ, ਰਣਜੀਤ ਕੌਰ, ਜਸਪਾਲ ਸਿੰਘ ਜਲਾਲਾਬਾਦ, ਮੱਸਾ ਸਿੰਘ, ਨਿਸ਼ਾਨ ਸਿੰਘ, ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਵਲੋਂ ਮਜੀਠੀਆ ਦਾ ਭਰਵਾਂ ਸਵਾਗਤ ਕੀਤਾ ਗਿਆ।