25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਚੰਡੀਗੜ੍ਹ ਵਿਖੇ ਪਹਿਲੀ ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ’ਚ ਕਿਸਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ– ਡੱਲ

ਖਾਲੜਾ, 24 ਅਗਸਤ (ਜੱਜਪਾਲ ਸਿੰਘ ਜੱਜ)–ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਭਿੱਖੀਵਿੰਡ ਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਨੰਬਰਦਾਰ ਦਿਲਬਾਗ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ, ਜ਼ਿਲ੍ਹਾ ਮੀਤ ਪ੍ਰਧਾਨ ਸੁਖਚੈਨ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਮਾੜੀ ਸਮਰਾ, ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਬਾਠ, ਗੁਰਵਿੰਦਰ ਸਿੰਘ ਸਾਂਡਪੁਰਾ, ਬਲਜੀਤ ਸਿੰਘ ਮਾੜੀ ਸੰਤਪੁਰਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 25-08-2026
ਖਾਲੜਾ, 24 ਅਗਸਤ (ਜੱਜਪਾਲ ਸਿੰਘ ਜੱਜ)–ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਭਿੱਖੀਵਿੰਡ ਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਨੰਬਰਦਾਰ ਦਿਲਬਾਗ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ, ਜ਼ਿਲ੍ਹਾ ਮੀਤ ਪ੍ਰਧਾਨ ਸੁਖਚੈਨ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਮਾੜੀ ਸਮਰਾ, ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਬਾਠ, ਗੁਰਵਿੰਦਰ ਸਿੰਘ ਸਾਂਡਪੁਰਾ, ਬਲਜੀਤ ਸਿੰਘ ਮਾੜੀ ਸੰਤਪੁਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵਲੋਂ ਕੀਤੀ ਗਈ ਸਿਫਾਰਸ਼ ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐੱਮ.ਐੱਸ.ਪੀ. ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਇਕਾਈ ਪ੍ਰਧਾਨ ਸਤਪਾਲ ਸਿੰਘ ਮੱਲ੍ਹੀ ਨੇ ਦੱਸਿਆ ਕਿ ਮੰਗਾਂ ਮਨਵਾਉਣ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਵਿਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਲੈਕੇ ਦਿੱਲੀ ਮੋਰਚੇ ਦੀ ਤਰਜ਼ ਤੇ ਟਰੈਕਟਰ ਟ੍ਰਾਲੀਆਂ ਸਮੇਤ ਰਾਸ਼ਨ ਪਾਣੀ ਲੈ ਕੇ ਪੱਕੇ ਪ੍ਰਬੰਧ ਕਰਕੇ ਚੰਡੀਗੜ੍ਹ ਨੂੰ ਚਾਲੇ ਪਾਏ ਜਾਣਗੇ । ਇਸ ਮੌਕੇ ਸਰਪੰਚ ਪ੍ਰਭਜੀਤ ਸਿੰਘ, ਪਵਿੱਤਰ ਸਿੰਘ, ਨਵਰੂਪ ਸਿੰਘ, ਸ਼ੁਭਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਜਸਕਰਨ ਸਿੰਘ, ਰਾਜਨਦੀਪ ਸਿੰਘ ਮੱਲ੍ਹੀ, ਰਾਮ ਸਿੰਘ, ਦਿਲਬਾਗ ਸਿੰਘ ਡੇਅਰੀ ਵਾਲਾ, ਜਥੇਦਾਰ ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਦਲਾਅ ਰੈਲੀ ਲਈ 1 ਸਤੰਬਰ ਨੂੰ ਦਿੱਲੀ ਚੱਲੋ ਦੀ ਤਿਆਰੀਆਂ ਵਜੋਂ ਜਥਾ ਮਾਰਚ ਪੂੰਜੀਵਾਦ ਦੀ ਥਾਂ ਸਮਾਜਵਾਦੀ ਬਦਲਾਅ ਸਮੇਂ ਦ... ਅਗਲੀ ਖ਼ਬਰ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗੋਲੀਆਂ, ਮਾਮਲਾ ਦਰਜ
Ad Position 24