25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਿੱਲਾ ਸੇਰੋਂ ਵਲੋਂ ਜਾਮਾਰਾਏ ਵਿਚ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਨਾਲ ਰਾਬਤਾ

ਫਤਿਆਬਾਦ, 24 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਤਹਿਤ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਉਨ੍ਹਾਂ ਪਿੰਡ ਜਾਮਾਰਾਏ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 25-08-2026
ਫਤਿਆਬਾਦ, 24 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਤਹਿਤ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਉਨ੍ਹਾਂ ਪਿੰਡ ਜਾਮਾਰਾਏ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਨਾਲ ਸੰਬੰਧਿਤ ਮਸਲਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਅਕਾਲੀ ਵਰਕਰਾਂ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਆਵਾਜ਼ ਬਣੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਪੁਰਾਣੇ ਜੋਸ਼, ਜਜ਼ਬੇ ਅਤੇ ਮਿਹਨਤ ਨਾਲ ਮੁੜ ਲੋਕਾਂ ਵਿਚ ਸਰਗਰਮ ਹੋਣ ਦੀ ਲੋੜ ਹੈ। ਇਸ ਮੌਕੇ ਬਾਬਾ ਸੁਰਮੁੱਖ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਰੇਸ਼ਮ ਸਿੰਘ ਭਲਵਾਨ, ਸਾਬਕਾ ਸਰਪੰਚ ਰਜਿੰਦਰਪਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਬਹਾਲ ਸਿੰਘ, ਜੈਮਲ ਸਿੰਘ, ਲਵਦੀਪ ਸਿੰਘ, ਸੁਰਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਮਨਪ੍ਰੀਤ ਸਿੰਘ, ਜਗਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਸੁਖਦੀਪ ਸਿੰਘ, ਨੰਬਰਦਾਰ ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ, ਕਸ਼ਮੀਰ ਸਿੰਘ, ਮੋਹਨ ਸਿੰਘ ਭੈਲ, ਜੁਗਰਾਜ ਸਿੰਘ, ਗੁਰਦੇਵ ਸਿੰਘ ਆਦਿ ਹੋਰ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਬਦਲਾਅ ਰੈਲੀ ਲਈ 1 ਸਤੰਬਰ ਨੂੰ ਦਿੱਲੀ ਚੱਲੋ ਦੀ ਤਿਆਰੀਆਂ ਵਜੋਂ ਜਥਾ ਮਾਰਚ ਪੂੰਜੀਵਾਦ ਦੀ ਥਾਂ ਸਮਾਜਵਾਦੀ ਬਦਲਾਅ ਸਮੇਂ ਦ...
Ad Position 24