25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੁਰਾਣੀ ਪੈਨਸ਼ਨ ਬਹਾਲੀ ਲਈ ਸ਼ਾਂਤਮਈ ਧਰਨਾ ਦੇ ਰਹੇ ਮੁਲਾਜ਼ਮਾਂ ’ਤੇ ਅੱਤਿਆਚਾਰ ਦੀ ਨਿਖੇਧੀ

ਤਰਨ ਤਾਰਨ, 24 ਅਗਸਤ (ਇਕਬਾਲ ਸਿੰਘ ਸੋਢੀ)– ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਕੱਲ੍ਹ ਸਤੌਜ ਵਿਖ਼ੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਸੱਦੇ ’ਤੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਕੀਤੇ ਸ਼ਾਂਤਮਈ ਮੁਜਾਹਰੇ ’ਚ ਮੁਲਾਜ਼ਮਾਂ ਤੇ ਅੰਨ੍ਹੇਵਾਹ ਪਾਣੀ ਦੀਆਂ ਬੋਛਾੜਾਂ ਮਾਰਨ ਦੀ ਸਖ਼ਤ ਨਿਖੇਧੀ ਕੀਤੀ ਗਈ । ਜਿਸ ਵਿਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਰਿੰਦਰ ਕੁਮਾਰ ਪੁਆਰੀ, ਸੂਬਾ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਜਨਰਲ ਸਕੱਤਰ ਜਿੰਦਰ ਪਾਇਲਟ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਲਜੀਤ ਟੌਮ ਆਦਿ ਸਾਥੀ ਜ਼ਖਮੀ ਹੋਏ ।

Ad Position 21
No active advertisement
ਅਜੀਤ ਡੈਸਕ 25-08-2026
ਤਰਨ ਤਾਰਨ, 24 ਅਗਸਤ (ਇਕਬਾਲ ਸਿੰਘ ਸੋਢੀ)– ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਕੱਲ੍ਹ ਸਤੌਜ ਵਿਖ਼ੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਸੱਦੇ ’ਤੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਕੀਤੇ ਸ਼ਾਂਤਮਈ ਮੁਜਾਹਰੇ ’ਚ ਮੁਲਾਜ਼ਮਾਂ ਤੇ ਅੰਨ੍ਹੇਵਾਹ ਪਾਣੀ ਦੀਆਂ ਬੋਛਾੜਾਂ ਮਾਰਨ ਦੀ ਸਖ਼ਤ ਨਿਖੇਧੀ ਕੀਤੀ ਗਈ । ਜਿਸ ਵਿਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਰਿੰਦਰ ਕੁਮਾਰ ਪੁਆਰੀ, ਸੂਬਾ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਜਨਰਲ ਸਕੱਤਰ ਜਿੰਦਰ ਪਾਇਲਟ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਲਜੀਤ ਟੌਮ ਆਦਿ ਸਾਥੀ ਜ਼ਖਮੀ ਹੋਏ । ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਮੁਲਾਜ਼ਮਾਂ ’ਚ ਪੁਰਾਣੀ ਪੈਨਸ਼ਨ ਬਹਾਲੀ ਅਤੇ ਬਕਾਇਆ 18 ਫੀਸਦੀ ਡੀ.ਏ ਮੁਲਾਜ਼ਮਾਂ ਦਾ ਹੱਕ਼ ਹੈ । ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਇਹ ਮੰਗਾਂ ਲਾਗੂ ਕਰੇ । ਮੁਲਾਜ਼ਮਾਂ ਨੂੰ ਕੋਈ ਸ਼ੌਕ ਨਹੀਂ ਹੈ ਕਿ ਉਹ ਐਨੀ ਵੱਡੀ ਪੱਧਰ ’ਤੇ ਲਗਾਤਾਰ ਸੜਕਾਂ ’ਤੇ ਰਹਿਣ । ਸਰਕਾਰ ਜਬਰ ਤੇ ਜ਼ੁਲਮ ਦੀ ਨੀਤੀ ਨੂੰ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾ ਜਲਦੀ ਲਾਗੂ ਕਰੇ ਨਹੀਂ ਤੇ ਅਗਲੇ ਸੰਗਰਸ਼ ਹੋਰ ਤਿੱਖੇ ਹੋਣਗੇ । 27 ਅਗਸਤ ਦੀ ਮਹਾਂ ਹੜਤਾਲ ’ਚ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਮੂਹਕ ਛੁੱਟੀ ਲੈ ਕੇ ਸ਼ਾਮਿਲ ਹੋਵੇਗਾ । ਇਸ ਮੌਕੇ ਜ਼ਿਲਾ ਪ੍ਰਧਾਨ ਬਲਜੀਤ ਟੌਮ, ਨਰਿੰਦਰ ਨੂਰ, ਅਮ੍ਰਿਤਪਾਲ ਬਾਕੀਪੁਰ, ਜਸਪਾਲ ਸਿੰਘ, ਮਨਜੀਤ ਸਿੰਘ, ਗੁਰਵੇਲ ਸਿੰਘ ਆਦਿ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਇੰਦਰਜੀਤ ਸਿੰਘ ਕੋਟ ਬੁੱਢਾ ਨੂੰ ਸਦਮਾ- ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਸਕੂਲ ਬੂਹ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ
Ad Position 24