ਰਾਜਾਸਾਂਸੀ ਦੀ ਵਾਰਡ ਨੰ. 1, 2, 10 ਤੇ 12 ’ਚ ਲੋਕ ਮਿਲਣੀ ਪ੍ਰੋਗਰਾਮ ਕਰਵਾਏ
ਰਾਮ ਤੀਰਥ /ਰਾਜਾਸਾਂਸੀ, 24 ਅਗਸਤ (ਧਰਵਿੰਦਰ ਸਿੰਘ ਔਲਖ)- ਕਸਬਾ ਰਾਜਾਸਾਂਸੀ ਦੇ ਵਾਰਡ ਨੰਬਰ 1, 2, 10 ਅਤੇ 12 ਵਿਖੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਬੱਬੂ ਸ਼ਾਹ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਇੰਚਾਰਜ ਸੋਨੀਆ ਮਾਨ ਨੇ ਸ਼ਿਰਕਤ ਕੀਤੀ ।
ਰਾਮ ਤੀਰਥ /ਰਾਜਾਸਾਂਸੀ, 24 ਅਗਸਤ (ਧਰਵਿੰਦਰ ਸਿੰਘ ਔਲਖ)- ਕਸਬਾ ਰਾਜਾਸਾਂਸੀ ਦੇ ਵਾਰਡ ਨੰਬਰ 1, 2, 10 ਅਤੇ 12 ਵਿਖੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਬੱਬੂ ਸ਼ਾਹ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਇੰਚਾਰਜ ਸੋਨੀਆ ਮਾਨ ਨੇ ਸ਼ਿਰਕਤ ਕੀਤੀ । ਲੋਕ ਮਿਲਣੀ ਦੌਰਾਨ ਵਾਰਡ ਵਾਸੀਆਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਹਲਕਾ ਇੰਚਾਰਜ ਦੇ ਧਿਆਨ ਵਿਚ ਲਿਆਂਦੀਆਂ। ਸੋਨੀਆ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ । ਇਸ ਮੌਕੇ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਰੇਸ਼ਮ ਸਿੰਘ ਵੜੈਚ, ਅਰਵਿੰਦਰ ਸਿੰਘ ਬੱਬੂ ਸ਼ਾਹ, ਮੀਨਾਕਸ਼ੀ ਮੀਤ ਪ੍ਰਧਾਨ, ਸੁਖਦੀਪ ਸਿੰਘ ਛੀਨਾ, ਰਾਜਬੀਰ ਸਿੰਘ ਤੋਲਾਨੰਗਲ, ਬਲਜੀਤ ਸਿੰਘ, ਵਿਸ਼ਾਲ ਸੇਠ ਰਾਜਾਸਾਂਸੀ, ਧਰਮ ਭੁੱਲਰ, ਬਲਾਕ ਪ੍ਰਧਾਨ ਅੰਗਰੇਜ ਸਿੰਘ ਰਾਜਾਸਾਂਸੀ, ਜਸਬੀਰ ਸਿੰਘ, ਤਰਸੇਮ ਸਿੰਘ ਬਿੱਟੂ, ਜੱਗਾ ਮੱਟੂ ਅਤੇ ਦਿਲਬਾਗ ਸਿੰਘ ਸਮੇਤ ਹੋਰ ਹਾਜ਼ਰ ਸਨ।