24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅੰਗਹੀਣ ਵਿਅਕਤੀਆਂ ਦੀ ਇਕ ਵੀ ਮੰਗ ਪੂਰੀ ਨਾ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਨਕਾਮੀ - ਅੰਗਹੀਣ ਐਸੋਸੀਏਸ਼ਨ

ਚੋਹਲਾ ਸਾਹਿਬ, 24 ਅਗਸਤ (ਬਲਵਿੰਦਰ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਛੀਨਾ, ਲਖਵਿੰਦਰ ਸਿੰਘ ਚੰਬਾ, ਜਸਵਿੰਦਰ ਸਿੰਘ ਢਿੱਲੋਂ ਅਤੇ ਹਰਦੇਵ ਸਿੰਘ ਮਾਹਲਾ ਨੇ ਪੰਜਾਬ ਸਰਕਾਰ ’ਤੇ ਅੰਗਹੀਣ ਵਿਅਕਤੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਬੇਰੁਖ਼ੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ । ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਅੰਗਹੀਣ ਵਿਅਕਤੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 6 ਅਗਸਤ ਤੋਂ ਧੂਰੀ ਵਿਖੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੇੜੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਦੇ ਆਗੂ। ਤਸਵੀਰ–ਬਲਵਿੰਦਰ ਸਿੰਘ 25-08-2026
ਚੋਹਲਾ ਸਾਹਿਬ, 24 ਅਗਸਤ (ਬਲਵਿੰਦਰ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਛੀਨਾ, ਲਖਵਿੰਦਰ ਸਿੰਘ ਚੰਬਾ, ਜਸਵਿੰਦਰ ਸਿੰਘ ਢਿੱਲੋਂ ਅਤੇ ਹਰਦੇਵ ਸਿੰਘ ਮਾਹਲਾ ਨੇ ਪੰਜਾਬ ਸਰਕਾਰ ’ਤੇ ਅੰਗਹੀਣ ਵਿਅਕਤੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਬੇਰੁਖ਼ੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ । ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਅੰਗਹੀਣ ਵਿਅਕਤੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 6 ਅਗਸਤ ਤੋਂ ਧੂਰੀ ਵਿਖੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੇੜੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 19 ਅਗਸਤ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਆਉਣ ਮੌਕੇ ਉਨ੍ਹਾਂ ਦੀਆਂ ਮੰਗਾਂ ਸੁਣ ਕੇ ਵਿਚਾਰ ਕੀਤਾ ਜਾਵੇਗਾ। ਆਗੂਆਂ ਅਨੁਸਾਰ ਅੰਗਹੀਣ ਵਿਅਕਤੀਆਂ ਨੂੰ ਸਾਰਾ ਦਿਨ ਪਿਛਲੇ ਪਾਸੇ ਬਿਠਾ ਕੇ ਮੁੱਖ ਮੰਤਰੀ ਦੀ ਉਡੀਕ ਕਰਵਾਈ ਗਈ ਪਰ ਮੁੱਖ ਮੰਤਰੀ ਆਪਣੇ ਸਮਰਥਕਾਂ ਅਤੇ ਚਹੇਤਿਆਂ ਨਾਲ ਮੀਟਿੰਗ ਕਰਕੇ ਉਥੋਂ ਰਵਾਨਾ ਹੋ ਗਏ ਅਤੇ ਧਰਨਾਕਾਰੀਆਂ ਦੀ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਇਸ ਨੂੰ ਅੰਗਹੀਣ ਵਰਗ ਨਾਲ ਬੇਹੱਦ ਗੈਰ-ਸੰਵੇਦਨਸ਼ੀਲ ਅਤੇ ਨਿਰਾਸ਼ਾਜਨਕ ਰ ਵੱਈਆ ਕਰਾਰ ਦਿੱਤਾ। ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋ ਕਈ ਵਾਰ ਇਹ ਕਿਹਾ ਜਾਂਦਾ ਹੈ ਕਿ ਸਰਕਾਰ ਦੇ ਜਹਾਜ਼ ਦੀ ਚਾਬੀ ਪੰਜਾਬ ਦੀ ਜਨਤਾ ਦੇ ਹੱਥ ਵਿਚ ਹੈ ਪਰ ਸਰਕਾਰ ਇਹ ਭੁੱਲ ਰਹੀ ਹੈ ਕਿ ਅੰਗਹੀਣ ਵਿਅਕਤੀ ਵੀ ਇਸੇ ਜਨਤਾ ਦਾ ਅਹਿਮ ਹਿੱਸਾ ਹਨ। ਐਸੋਸੀਏਸ਼ਨ ਪੰਜਾਬ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅੰਗਹੀਣ ਵਿਅਕਤੀਆਂ ਦੀਆਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਔਲਖ, ਰਾਜ ਕੁਮਾਰ, ਅਸ਼ਵਨੀ ਸ਼ਰਮਾ, ਜਸਵਿੰਦਰ ਵਰਨਾਲਾ, ਲਖਵਿੰਦਰ ਲੱਧੂ, ਸੁਖਵੰਤ ਪੱਧਰੀ, ਮਨਜੀਤ ਫਿਰੋਜ਼ਪੁਰ, ਕਸ਼ਮੀਰ ਸਿੰਘ, ਬਲਵਿੰਦਰ ਝਾਮਕਾ, ਵੀਰ ਸਿੰਘ, ਰਣਜੋਧ ਸਿੰਘ, ਭੁਪਿੰਦਰ ਸਿੰਘ, ਕਸ਼ਮੀਰ ਨਕੋਦਰ, ਰਣਜੀਤ ਸਿੰਘ ਸਮੇਤ ਐਸੋਸੀਏਸ਼ਨ ਦੇ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਤਰਨ ਤਾਰਨ ਵਿਖੇ ‘ਯਾਦ ਕਰੋ ਕੁਰਬਾਨੀ’ ਪ੍ਰੋਗਰਾਮ ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਮਨਾਇਆ
Ad Position 24