ਐਨ.ਐਚ.ਐਮ. ਯੂਨੀਅਨ ਵਲੋਂ ਰੋਸ ਵਜੋਂ ਤਰਨ ਤਾਰਨ ਸ਼ਹਿਰ ਤੋਂ ਹਲਕਾ ਵਿਧਾਇਕ ਸੰਧੂ ਦੀ ਕੋਠੀ ਤੱਕ ਕੀਤਾ ਮਾਰਚ
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)-ਘੱਟ ਤਨਖਾਹਾਂ ’ਤੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਐਨ. ਐਚ.
ਭ
ਭੁਪਿੰਦਰ ਸਿੰਘ ਖੇੜਾ ਨੂੰ ਮੰਗ ਪੱਤਰ ਸੌਂਪਦੇ ਹੋਏ।
26-08-2026
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)-ਘੱਟ ਤਨਖਾਹਾਂ ’ਤੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਐਨ.ਐਚ.ਐਮ. ਮੁਲਾਜ਼ਮ ਕਈ ਦਿਨਾਂ ਤੋਂ ਪੂਰੇ ਪੰਜਾਬ ਭਰ ਵਿਚ ਵਿਧਾਇਕਾਂ ਦੇ ਘਰਾਂ ਅੱਗੇ, ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰਾਂ ਅੱਗੇ ਧਰਨੇ ਅਤੇ ਰੋਸ ਮੁਜ਼ਾਹਰੇ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਨ.ਐਚ.ਐਮ. ਯੂਨੀਅਨ ਤਰਨ ਤਾਰਨ ਦੇ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਘੱਟ ਤਨਖਾਹਾਂ ’ਤੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਵਾਰ-ਵਾਰ ਰਿਵਾਇਤੀ ਪਾਰਟੀਆਂ ਵਲੋਂ ਵੀ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਲਾਰੇ ਲਗਾਏ ਗਏ, ਪਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਨਹੀਂ ਕੀਤਾ ਗਿਆ। ਸੱਤਾ ਵਿਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਆਉਣ ’ਤੇ ਐਨ.ਐਚ.ਐਮ. ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਇਹ ਵੀ ਇਕ ਸਾਡੇ ਲਈ ਸੁਪਨਾ ਬਣ ਕੇ ਰਹਿ ਗਿਆ ਹੈ। ਇਸ ਮੌਕੇ ਸੀ.ਐਚ.ਓ. ਯੂਨੀਅਨ ਤਰਨ ਤਾਰਨ ਪ੍ਰਧਾਨ ਜੈਸਮੀਨ ਕੌਰ ਅਤੇ ਪ੍ਰਧਾਨ ਜਗਰਾਜ ਕੌਰ ਨੇ ਸਾਂਝੇ ਰੂਪ ਵਿਚ ਦੱਸਿਆ ਕਿ ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ ਉਨ੍ਹਾਂ ਵਲੋਂ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਮੁਜਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਨੂੰ ਬਣਦੇ ਹੱਕ ਜਲਦੀ ਨਾ ਦਿੱਤੇ ਤਾਂ ਸੰਘਰਸ਼ ਵੱਡੇ ਪੱਧਰ ’ਤੇ ਵਿੱਢਿਆ ਜਾਵੇਗਾ। ਇਸ ਸਮੇਂ ਆਮ ਆਦਮੀਂ ਕਲੀਨਿਕ ਤਰਨ ਤਾਰਨ ਦੇ ਸਮੂਹ ਮੁਲਾਜ਼ਮਾਂ ਵਲੋਂ ਵੀ ਇਸ ਰੋਸ ਮਜਾਹਰੇ ਵਿਚ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ । ਇਸ ਉਪਰੰਤ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਅਤੇ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਕੋਠੀ ਤੱਕ ਵਿਸ਼ਾਲ ਮਾਰਚ ਕੱਢਿਆ ਗਿਆ। ਵਿਧਾਇਕ ਹਰਮੀਤ ਸਿੰਘ ਸੰਧੂ ਆਪਣੇ ਦਫ਼ਤਰ ਵਿਖੇ ਮੌਜੂਦ ਨਾ ਹੋਣ ਕਰਕੇ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਭੁਪਿੰਦਰ ਸਿੰਘ ਖੇੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ’ਤੇ ਯੂਨੀਅਨ ਵਲੋਂ ਮੰਗ ਪੱਤਰ ਸੌਂਪਿਆ ਗਿਆ। ਇਸ ਸਮੇਂ ਆਮ ਆਦਮੀਂ ਕਲੀਨਿਕ ਦੇ ਡਾ. ਤਲਵਿੰਦਰਪਾਲ ਸਿੰਘ ਲਾਲਪੁਰਾ, ਰਵਿੰਦਰ ਕੌਰ ਸੀ.ਐਚ.ਓ., ਮੈਡਮ ਰਜਨੀ ਤਰਨ ਤਾਰਨ, ਸੰਦੀਪ ਸਿੰਘ ਤਰਨ ਤਾਰਨ, ਡਾ. ਤਰਸੇਮ ਸਿੰਘ ਕੈਰੋਂ, ਸੰਦੀਪ ਸਿੰਘ ਕੈਰੋਂ, ਅਮਨਦੀਪ ਸਿੰਘ ਘਰਿਆਲਾ, ਸੁਪਰੀਤ ਕੌਰ ਸੀ.ਐਚ.ਓ. ਸਰਹਾਲੀ, ਜਗਰਾਜ ਸਿੰਘ ਖੇਮਕਰਨ, ਵਿਸ਼ਾਲ ਕੁਮਾਰ ਸਰਹਾਲੀ, ਤੇਜਿੰਦਰ ਸਿੰਘ ਤਰਨ ਤਾਰਨ, ਡਾ. ਤੇਰਾ ਸਿੰਘ, ਪ੍ਰਦੀਪ ਸਿੰਘ ਫਾਰਮਾਸਿਸਟ ਆਦਿ ਹਾਜ਼ਰ ਸਨ।