ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਿੰਡ ਤਖਤੂਚੱਕ ਵਿਖੇ ਸਰਪੰਚ ਸਰਵਣ ਸਿੰਘ ਦੇ ਗ੍ਰਹਿ ਪਹੁੰਚੇ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਾਨਫਰੰਸ ਦੀ ਕਾਮਯਾਬੀ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਦਾ ਨੀਂਹ ਪੱਥਰ ਰੱਖੇਗੀ। ਉਨ੍ਹਾਂ ਕਿਹਾ ਕਿ ਤਕੜੇ ਹੋ ਕੇ ਪਿੰਡ ਪਿੰਡ ਸੰਗਤ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇ ਤਾਂ ਜੋ ਆਉਣ ਵਾਲੀ ਸਰਕਾਰ ਤੁਹਾਡੀ ਪਾਰਟੀ ਦੀ ਬਣ ਸਕੇ। ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਵੀ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਮਜੀਠੀਆ ਅਤੇ ਜਲਾਲਉਸਮਾ ਨਾਲ ਪਹੁੰਚੇ। ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਰੰਧਾਵਾ, ਬਾਬਾ ਮੋਹਨ ਸਿੰਘ ਸ਼ਹਿਰੀ ਪ੍ਰਧਾਨ ਬਾਬਾ ਬਕਾਲਾ ਸਾਹਿਬ, ਸਰਕਲ ਪਲਵਿੰਦਰ ਸਿੰਘ ਮੀਆਂਵਿੰਡ ਸਰਕਲ ਪ੍ਰਧਾਨ ਪੂਰਨ ਸਿੰਘ ਖਲਚੀਆਂ, ਅਜਵਿੰਦਰ ਸਿੰਘ ਭੋਰਸੀ ਅਤੇ ਇਕੱਠ ਦੇ ਸਰਪ੍ਰਸਤ ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਰਪੰਚ ਸਰਵਣ ਸਿੰਘ ਤਖਤੂਚੱਕ, ਸਾਬਕਾ ਬਲਾਕ ਸੰਮਤੀ ਮੈਂਬਰ ਬਚਨ ਸਿੰਘ ਅਤੇ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਹੋਏ ਵਰਕਰ ਜਿਨ੍ਹਾਂ ਵਿਚ ਸਾਬਕਾ ਪੰਚਾਇਤ ਅਫਸਰ ਰਣਜੀਤ ਸਿੰਘ ਏਕਲਗੱਡਾ, ਨਰਿੰਦਰ ਸਿੰਘ ਸਰਪੰਚ ਕਾਜੀਵਾਲ, ਮਨਜਿੰਦਰ ਸਿੰਘ ਸਾਬਕਾ ਸਰਪੰਚ ਕਾਜੀਵਾਲ, ਦਲਬੀਰ ਸਿੰਘ ਸਰਪੰਚ ਹਰਵਿੰਦਰ ਸਿੰਘ ਮਥਰੇਵਾਲ, ਕੁਲਤਾਰ ਸਿੰਘ ਸਾਬਕਾ ਸਰਪੰਚ ਕੁੜੀਵਲਾਹ, ਗੁਰਪਾਲ ਸਿੰਘ, ਹੀਰਾ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ ਜਾਤੀਉਮਰਾ, ਰਣਯੋਧ ਸਿੰਘ, ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ ਏਕਲਗੱਡਾ, ਦਿਆਲ ਸਿੰਘ ਸਰਲੀ, ਗੁਰਜੰਟ ਸਿੰਘ ਸਰਲੀ, ਗੁਰਜੰਟ ਸਿੰਘ ਸਹਿੰਸਰਾ, ਹਰਪਾਲ ਸਿੰਘ, ਗੁਰਦੀਪ ਸਿੰਘ ਅੱਲੋਵਾਲ, ਮੇਜਰ ਸਿੰਘ ਸੰਘਰਕੋਟ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ
ਬਿਕਰਮ ਸਿੰਘ ਮਜੀਠੀਆ ਰੱਖੜ ਪੁੰਨਿਆਂ ਮੌਕੇ ਕਾਨਫ਼ਰੰਸ ਸੰਬੰਧੀ ਪਿੰਡ ਤਖ਼ਤੂਚੱਕ ਵਿਖੇ ਵਰਕਰਾਂ ਨੂੰ ਲਾਮਬੰਦ ਕਰਨ ਪਹੁੰਚੇ
ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਿੰਡ ਤਖਤੂਚੱਕ ਵਿਖੇ ਸਰਪੰਚ ਸਰਵਣ ਸਿੰਘ ਦੇ ਗ੍ਰਹਿ ਪਹੁੰਚੇ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਾਨਫਰੰਸ ਦੀ ਕਾਮਯਾਬੀ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਦਾ ਨੀਂਹ ਪੱਥਰ ਰੱਖੇਗੀ।
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨਾਲ ਬਲਜੀਤ ਸਿੰਘ ਜਲਾਲਉਸਮਾ, ਸਰਪੰਚ ਸਰਵਣ ਸਿੰਘ ਤਖਤੂਚੱਕ, ਸੁਖਵੰਤ ਸਿੰਘ ਮੱਲ੍ਹਾ ਅਤੇ ਬੈਠੇ ਹੋਏ ਅਕਾਲੀ ਵਰਕਰ। ਤਸਵੀਰ -ਸੰਧੂ
26-08-2026