26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਫਤਿਆਬਾਦ ਦੀਆਂ ਬੀਬੀਆਂ ਨੇ ਵੱਡੀ ਲੀਡ ਨਾਲ ਜਿਤਾਉਣ ਦਾ ਦਿਵਾਇਆ ਵਿਸ਼ਵਾਸ

ਫਤਿਆਬਾਦ, 25 ਅਗਸਤ (ਹਰਵਿੰਦਰ ਸਿੰਘ ਧੂੰਦਾ)– ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੇ ਪਿਛਲੇ ਦਿਨੀਂ ਫਤਿਆਬਾਦ ਪਹੁੰਚਣ ’ਤੇ ਇਲਾਕੇ ਦੀਆਂ ਬੀਬੀਆਂ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ । ਫਤਿਆਬਾਦ ਪਹੁੰਚਦੇ ਹੀ ਪਾਰਟੀ ਦੀਆਂ ਬੀਬੀਆਂ ਦੇ ਵੱਡੇ ਇਕੱਠ ਨੇ ਬੀਬੀ ਸੇਰੋਂ ਨਾਲ ਮੁਲਾਕਾਤ ਕੀਤੀ ਅਤੇ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 26-08-2026
ਫਤਿਆਬਾਦ, 25 ਅਗਸਤ (ਹਰਵਿੰਦਰ ਸਿੰਘ ਧੂੰਦਾ)– ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੇ ਪਿਛਲੇ ਦਿਨੀਂ ਫਤਿਆਬਾਦ ਪਹੁੰਚਣ ’ਤੇ ਇਲਾਕੇ ਦੀਆਂ ਬੀਬੀਆਂ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ । ਫਤਿਆਬਾਦ ਪਹੁੰਚਦੇ ਹੀ ਪਾਰਟੀ ਦੀਆਂ ਬੀਬੀਆਂ ਦੇ ਵੱਡੇ ਇਕੱਠ ਨੇ ਬੀਬੀ ਸੇਰੋਂ ਨਾਲ ਮੁਲਾਕਾਤ ਕੀਤੀ ਅਤੇ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਬੀਬੀ ਰਾਜ ਕੌਰ ਫਤਿਹਾਬਾਦ ਵਲੋਂ ਬੀਬਾ ਰਮਨਦੀਪ ਕੌਰ ਸੇਰੋਂ ਦੀਆਂ ਹਲਕੇ ਪ੍ਰਤੀ ਬਿਹਤਰੀਨ ਸੇਵਾਵਾਂ ਅਤੇ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਬੀਬੀ ਰਾਜ ਕੌਰ ਨੇ ਕਿਹਾ ਕਿ ਬੀਬੀ ਸੇਰੋਂ ਹਮੇਸ਼ਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜਦੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ । ਸਮਾਗਮ ਦੌਰਾਨ ਇਕੱਤਰ ਹੋਈਆਂ ਫਤਿਆਬਾਦ ਦੀਆਂ ਬੀਬੀਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਪੂਰਨ ਯਕੀਨ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਫਤਿਆਬਾਦ ਤੋਂ ਬਹੁਤ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੀਆਂ। ਇਸ ਨਿੱਘੇ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਦਿਆਂ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਫਤਿਆਬਾਦ ਦੀਆਂ ਬੀਬੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਮਿਲੇ ਇਸ ਪਿਆਰ ਅਤੇ ਵਿਸ਼ਵਾਸ ਦੇ ਉਹ ਸਦਾ ਰਿਣੀ ਰਹਿਣਗੇ। ਇਸ ਮੌਕੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਬੀਬੀਆਂ, ਸ਼੍ਰੋਮਣੀ ਕਮੇਟੀ ਮੁਲਾਜ਼ਮ ਬੀਬੀ ਰਾਜ ਕੌਰ, ਸੁਖਰਾਜ ਕੌਰ, ਅਮਰਜੀਤ ਕੌਰ, ਰਾਜਬੀਰ ਕੌਰ, ਹਰਜੀਤ ਕੌਰ, ਕੰਵਲਜੀਤ ਕੌਰ, ਬਲਵਿੰਦਰ ਕੌਰ, ਮਨਜਿੰਦਰ ਕੌਰ ਮੈਂਬਰ ਪੰਚਾਇਤ, ਬਲਵਿੰਦਰ ਕੌਰ ਦਿਉਲ, ਸਨੇਹਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸੁੱਖਵਿੰਦਰ ਕੌਰ, ਮਨਪ੍ਰੀਤ ਕੌਰ, ਦਮਨਪ੍ਰੀਤ ਕੌਰ, ਦਲਜੀਤ ਕੌਰ, ਸ਼ਰਨਜੀਤ ਕੌਰ, ਚਾਹਤਪ੍ਰੀਤ ਕੌਰ ਹੰਸ ਅਤੇ ਹੋਰ ਸਥਾਨਕ ਪਾਰਟੀ ਆਗੂ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਸ਼ਤਰੰਜ ਮੁਕਾਬਲੇ ’ਚ ਅੱਵਲ ਅਗਲੀ ਖ਼ਬਰ ਫਰੀਡਮ ਫਾਈਟਰਜ ਸੰਸਥਾ ਦੀਆਂ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ- ਹਰਿੰਦਰਪਾਲ ਸਿੰਘ ਖ਼ਾਲਸਾ
Ad Position 24