‘ ਆਪ’ ਸਰਕਾਰ ਦੇ ਰਾਜ ’ਚ ਪੰਜਾਬ ’ਚ ਨਸ਼ਿਆਂ, ਲੁੱਟਾਂ-ਖੋਹਾਂ ਤੇ ਕਤਲੋਗਾਰਤ ਦੀਆਂ ਘਟਨਾਵਾਂ ’ਚ ਹੋਇਆ ਵਾਧਾ– ਭੁੱਲਰ
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਪੰਜਾਬ ਵਿਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਕਤਲ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ ਕਿਉਂਕਿ ਜਦੋਂ ਤੋਂ ਸੂਬੇ ਵਿਚ ਝਾੜੂ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋਈ ਪਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ।
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਪੰਜਾਬ ਵਿਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਕਤਲ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ ਕਿਉਂਕਿ ਜਦੋਂ ਤੋਂ ਸੂਬੇ ਵਿਚ ਝਾੜੂ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋਈ ਪਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਕਥਿਤ ਨਾਕਾਮੀ ਕਾਰਨ ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ ਅਤੇ ਕਈ ਪਰਿਵਾਰ ਇਸ ਸਮਾਜਿਕ ਬੁਰਾਈ ਕਾਰਨ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਨਸ਼ਿਆਂ ਦਾ ਪ੍ਰਭਾਵ ਹੁਣ ਨੌਜਵਾਨਾਂ ਤੱਕ ਹੀ ਸੀਮਿਤ ਨਹੀਂ ਰਹਿ ਗਿਆ, ਸਗੋਂ 15-16 ਸਾਲ ਦੇ ਛੋਟੀ ਉਮਰ ਦੇ ਬੱਚਿਆਂ ਦੇ ਨਸ਼ਿਆਂ ਦੀ ਲਪੇਟ ਵਿਚ ਆਉਣ ਦੀਆਂ ਚਿੰਤਾਵਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਪੰਜਾਬ ਦੀ ਅਗਲੀ ਪੀੜ੍ਹੀ ’ਤੇ ਗੰਭੀਰ ਅਸਰ ਪੈ ਸਕਦਾ ਹੈ।