25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਮਰਪੁਰੀ ਸੀ.ਸੈ. ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੇ ਖਿਡਾਰੀਆਂ ਨੇ ਜ਼ੋਨ ਪੱਧਰ ’ਤੇ ਮਾਰੀਆਂ ਮੱਲਾਂ

ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)– ਅਮਰਪੁਰੀ ਸੀ. ਸੈ.

Ad Position 21
No active advertisement
ਮੈਨੇਜਿੰਗ ਡਾਇਰੈਕਟਰ ਸੁਖਦੀਪ ਸਿੰਘ ਬਾਵਾ ਅਤੇ ਪ੍ਰਿੰਸੀਪਲ ਹਰਨਰਿੰਦਰਦੀਪ ਕੌਰ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ–ਅਟਵਾਲ 26-08-2026
ਗੋਇੰਦਵਾਲ ਸਾਹਿਬ, 25 ਅਗਸਤ (ਸਕੱਤਰ ਸਿੰਘ ਅਟਵਾਲ)– ਅਮਰਪੁਰੀ ਸੀ.ਸੈ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਅਹਿਮ ਪ੍ਰਾਪਤੀਆਂ ਆਪਣੇ ਨਾਮ ਕੀਤੀਆਂ। ਜ਼ੋਨ ਪੱਧਰੀ ਮੁਕਾਬਲਿਆਂ ਵਿਚ ਕ੍ਰਿਕਟ ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ । ਬੈਡਮਿੰਟਨ ਅੰਡਰ-19 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਹਾਸਲ ਕੀਤਾ । ਜਦਕਿ ਖੋ-ਖੋ ਅੰਡਰ-19 ਲੜਕੀਆਂ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਹਾਸਲ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਹ ਖੇਡ ਮੁਕਾਬਲੇ ਜਨਰਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਟੀਮਾਂ ਦੀ ਸ਼ਾਨਦਾਰ ਸਫ਼ਲਤਾ ਪਿੱਛੇ ਕੋਚ ਸੁਨੀਲ ਕੁਮਾਰ ਦੀ ਮਿਹਨਤ, ਲਗਨ ਅਤੇ ਸੁਚੱਜੀ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਵਲੋਂ ਖਿਡਾਰੀਆਂ ਨੂੰ ਲਗਾਤਾਰ ਅਭਿਆਸ ਕਰਵਾਉਣ ਅਤੇ ਮੁਕਾਬਲਿਆਂ ਲਈ ਤਿਆਰ ਕਰਨ ਸਦਕਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੀਪ ਸਿੰਘ ਬਾਵਾ ਅਤੇ ਪ੍ਰਿੰਸੀਪਲ ਹਰਨਰਿੰਦਰਦੀਪ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਮਹਿਵਿਸ ਵਿਰਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ ਅਗਲੀ ਖ਼ਬਰ ਬੰਦੀ ਸਿੰਘਾਂ ਲਈ 29 ਨੂੰ ਹੋਣ ਵਾਲਾ ਅਰਦਾਸ ਸਮਾਗਮ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ- ਜਥੇਦਾਰ ਵਰਾਣਾ
Ad Position 24