25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਚੰਬਾ ਖ਼ੁਰਦ ’ਚ ਸੰਗਤ ਦਰਸ਼ਨ ਦੌਰਾਨ ‘ਆਪ’ ਸਰਕਾਰ ’ਤੇ ਵਰ੍ਹੇ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ

ਚੋਹਲਾ ਸਾਹਿਬ, 25 ਅਗਸਤ (ਬਲਵਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ’ਚ ਸੰਗਤ ਦਰਸ਼ਨ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਪਿੰਡ ਚੰਬਾ ਖ਼ੁਰਦ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਪਿੰਡ ਵਾਸੀਆਂ ਨੇ ਸੜਕਾਂ, ਪਾਣੀ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਹੋਰ ਸਥਾਨਕ ਸਮੱਸਿਆਵਾਂ ਸੰਬੰਧੀ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ ।

Ad Position 21
No active advertisement
ਅਜੀਤ ਡੈਸਕ 26-08-2026
ਚੋਹਲਾ ਸਾਹਿਬ, 25 ਅਗਸਤ (ਬਲਵਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ’ਚ ਸੰਗਤ ਦਰਸ਼ਨ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਪਿੰਡ ਚੰਬਾ ਖ਼ੁਰਦ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਪਿੰਡ ਵਾਸੀਆਂ ਨੇ ਸੜਕਾਂ, ਪਾਣੀ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਹੋਰ ਸਥਾਨਕ ਸਮੱਸਿਆਵਾਂ ਸੰਬੰਧੀ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ । ਬਿੱਲਾ ਸ਼ੇਰੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ, ਪਰ ਅੱਜ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਵੀ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜ਼ਬੂਰ ਹਨ । ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਗੱਲਾਂ ਅਤੇ ਜ਼ਮੀਨੀ ਹਕੀਕਤ ’ਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਦਾਅਵਿਆਂ ਦੀ ਬਜਾਏ ਪਿੰਡਾਂ ’ਚ ਆ ਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ । ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪਿੰਡਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਜੁਗਰਾਜ ਸਿੰਘ ਸਾਬਕਾ ਸਰਪੰਚ, ਲਵਪ੍ਰੀਤ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ, ਰੋਬਣਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਮਾਸਟਰ ਹਰਦੀਪ ਸਿੰਘ, ਜਤਿੰਦਰਬੀਰ ਸਿੰਘ, ਦਿਲਬਾਗ਼ ਸਿੰਘ ਸਰਪੰਚ ਕਾਹਲਵਾਂ, ਪ੍ਰਗਟ ਸਿੰਘ ਆਦਿ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24