ਮੁੱਖ ਮੰਤਰੀ ਦੀ ਆਮਦ ’ਤੇ ਕੰਪਿਊਟਰ ਅਧਿਆਪਕਾਂ ਨੂੰ ਕੀਤਾ ਗਿਆ ਨਜ਼ਰਬੰਦ
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)– ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੇ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ ਦੁਆਰਾ ਮੁੱਖ ਮੰਤਰੀ ਨੂੰ ਆਪਣਾ ਰੋਸ ਜਾਹਿਰ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ| ਜਿਸਦੇ ਚਲਦੇ ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਦੁਆਰਾ ਡਿਟੇਨ ਕੀਤਾ ਗਿਆ| ਮੁੱਖ ਮੰਤਰੀ ਦੀ ਰੈਲੀ ਵੱਲ ਰੋਸ ਮਾਰਚ ਕੱਢਣ ਲਈ ਫਤਿਹਾਬਾਦ ਵਿਖੇ ਇਕੱਤਰ ਕੰਪਿਊਟਰ ਅਧਿਆਪਕਾਂ ਨੂੰ ਫਤਿਆਬਾਦ ਸਕੂਲ ਵਿਚ ਡਿਟੇਨ ਕੀਤਾ ਗਿਆ | ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ ਅਤੇ ਕੁਝ ਕੰਪਿਊਟਰ ਦੇ ਅਧਿਆਪਕਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਕਿਹਾ ਕਿ ਇਹ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ | ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਰੋਕਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਉਹਨਾਂ ਦੀਆਂ ਹੱਕੀ ਮੰਗਾਂ ਦੇਣ ਦੀ ਬਜਾਏ ਡਰਾ ਧਮਕਾ ਕੇ ਚੁੱਪ ਕਰਵਾ ਰਹੀ ਹੈ | ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਲਈ ਸੜਕਾਂ ਤੇ ਹਨ ਪਰ ਇਸ ਸਰਕਾਰ ਨੇ ਇਕ ਵਾਰ ਵੀ ਕੰਪਿਊਟਰ ਅਧਿਆਪਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਇਸ ਮੁੱਖ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਕੀਤਾ| ਜ਼ਿਲ੍ਹਾ ਕਮੇਟੀ ਮੈਂਬਰ ਰਾਖੀ ਮੰਨਣ ਨੇ ਦੱਸਿਆ ਕਿ ਸ਼ਾਂਤੀ ਪੂਰਵਕ ਤਰੀਕੇ ਨਾਲ ਰੋਸ ਜਾਹਿਰ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਨਾ ਲੋਕਤੰਤਰ ਦਾ ਮਜ਼ਾਕ ਉਡਾਉਣ ਦੇ ਸਮਾਨ ਹੈ| ਉਹਨਾਂ ਦੱਸਿਆ ਕਿ ਪੁਲਿਸ ਕੱਲ੍ਹ ਰਾਤ ਤੋਂ ਹੀ ਕੰਪਿਊਟਰ ਅਧਿਆਪਕਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਰਹੀ ਹੈ।
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)– ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੇ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ ਦੁਆਰਾ ਮੁੱਖ ਮੰਤਰੀ ਨੂੰ ਆਪਣਾ ਰੋਸ ਜਾਹਿਰ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ| ਜਿਸਦੇ ਚਲਦੇ ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਦੁਆਰਾ ਡਿਟੇਨ ਕੀਤਾ ਗਿਆ| ਮੁੱਖ ਮੰਤਰੀ ਦੀ ਰੈਲੀ ਵੱਲ ਰੋਸ ਮਾਰਚ ਕੱਢਣ ਲਈ ਫਤਿਹਾਬਾਦ ਵਿਖੇ ਇਕੱਤਰ ਕੰਪਿਊਟਰ ਅਧਿਆਪਕਾਂ ਨੂੰ ਫਤਿਆਬਾਦ ਸਕੂਲ ਵਿਚ ਡਿਟੇਨ ਕੀਤਾ ਗਿਆ | ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ ਅਤੇ ਕੁਝ ਕੰਪਿਊਟਰ ਦੇ ਅਧਿਆਪਕਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਕਿਹਾ ਕਿ ਇਹ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ | ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਰੋਕਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਉਹਨਾਂ ਦੀਆਂ ਹੱਕੀ ਮੰਗਾਂ ਦੇਣ ਦੀ ਬਜਾਏ ਡਰਾ ਧਮਕਾ ਕੇ ਚੁੱਪ ਕਰਵਾ ਰਹੀ ਹੈ | ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਲਈ ਸੜਕਾਂ ਤੇ ਹਨ ਪਰ ਇਸ ਸਰਕਾਰ ਨੇ ਇਕ ਵਾਰ ਵੀ ਕੰਪਿਊਟਰ ਅਧਿਆਪਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਇਸ ਮੁੱਖ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਕੀਤਾ| ਜ਼ਿਲ੍ਹਾ ਕਮੇਟੀ ਮੈਂਬਰ ਰਾਖੀ ਮੰਨਣ ਨੇ ਦੱਸਿਆ ਕਿ ਸ਼ਾਂਤੀ ਪੂਰਵਕ ਤਰੀਕੇ ਨਾਲ ਰੋਸ ਜਾਹਿਰ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਨਾ ਲੋਕਤੰਤਰ ਦਾ ਮਜ਼ਾਕ ਉਡਾਉਣ ਦੇ ਸਮਾਨ ਹੈ| ਉਹਨਾਂ ਦੱਸਿਆ ਕਿ ਪੁਲਿਸ ਕੱਲ੍ਹ ਰਾਤ ਤੋਂ ਹੀ ਕੰਪਿਊਟਰ ਅਧਿਆਪਕਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਾਰ ਨੂੰ ਛੱਡ ਕੇ ਜਾ ਚੁੱਕੇ 150 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਨੂੰ ਸਰਕਾਰ ਵਲੋਂ ਨਾ ਤਾਂ ਕੋਈ ਨੌਕਰੀ ਦਿੱਤੀ ਗਈ ਅਤੇ ਨਾ ਹੀ ਕੋਈ ਆਰਥਿਕ ਮਦਦ ਕੀਤੀ ਗਈ, ਜਿਸ ਕਾਰਨ ਉਹਨਾਂ ਦੇ ਪਰਿਵਾਰਿਕ ਮੈਂਬਰ ਦਿਹਾੜੀਆ ਕਰਨ ਨੂੰ ਮਜਬੂਰ ਹਨ| ਉਨ੍ਹਾਂ ਸਰਕਾਰ ਨੂੰ ਜਲਦੀ ਤੋਂ ਜਲਦੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਚੇਤਾਵਨੀ ਦਿੱਤੀ ਅਤੇ ਇਸ ਤਰ੍ਹਾਂ ਨਾ ਹੋਣ ਦੀ ਸੂਰਤ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਮਜਬੂਰਨ ਬਹੁਤ ਵੱਡੇ ਸੰਘਰਸ਼ ਲਈ ਮੈਦਾਨ ਵਿਚ ਉਤਰਨਾ ਪਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੁੱਗਾ, ਸਤਬੀਰ ਸਿੰਘ, ਹਰਪ੍ਰੀਤ ਸਿੰਘ ਧੁੰਦਾ, ਅਮਨਪ੍ਰੀਤ ਸਿੰਘ ਜਲਾਲਾਬਾਦ, ਸੰਦੀਪ ਕੌਰ ਹਰਜਿੰਦਰ ਕੌਰ, ਪਰਵਿੰਦਰ ਸਿੰਘ ਮੁੰਡਾ ਪਿੰਡ, ਹਰਸਿਮਰਨ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ|