28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬਾਬਾ ਦੀਪ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਫਤਿਆਬਾਦ, 26 ਅਗਸਤ ( ਹਰਵਿੰਦਰ ਸਿੰਘ ਧੂੰਦਾ)–ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਨੇ ਚੋਹਲਾ ਸਾਹਿਬ ਜ਼ੋਨ ਦੀ ਮੇਜ਼ਬਾਨੀ ਕਰਦਿਆਂ ਤਰਨ ਤਾਰਨ ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਵਿਚ ਵੱਖ-ਵੱਖ 10 ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 27-08-2026
ਫਤਿਆਬਾਦ, 26 ਅਗਸਤ ( ਹਰਵਿੰਦਰ ਸਿੰਘ ਧੂੰਦਾ)–ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਨੇ ਚੋਹਲਾ ਸਾਹਿਬ ਜ਼ੋਨ ਦੀ ਮੇਜ਼ਬਾਨੀ ਕਰਦਿਆਂ ਤਰਨ ਤਾਰਨ ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਵਿਚ ਵੱਖ-ਵੱਖ 10 ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿਚੋ ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਪਲੇਅਰਾਂ ਨੇ ਨੌਸ਼ਹਿਰਾ ਪੰਨੂੰਆਂ ਜ਼ੋਨ ਵਲੋਂ ਖੇਡਦਿਆਂ ਅੰਡਰ -14 ਕ੍ਰਿਕਟ ਟੂਰਨਾਮੈਂਟ ਟੀਮ ਨੇ ਦੂਸਰਾ ਸਥਾਨ , ਅੰਡਰ-17 ਕ੍ਰਿਕਟ ਟੀਮ ਨੇ ਤੀਜਾ ਸਥਾਨ, ਅੰਡਰ-19 ਕ੍ਰਿਕਟ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ । ਖੁਸ਼ੀ ਦੀ ਗੱਲ ਇਹ ਹੈ ਕਿ ਕ੍ਰਿਕਟ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ 7 ਵਿਦਿਆਰਥੀਆਂ ਨੂੰ ਸਟੇਟ ਮੁਕਾਬਲਿਆਂ ਲਈ ਚੁਣਿਆ ਗਿਆ। ਜਿਨ੍ਹਾਂ ਵਿਚ ਅੰਡਰ -14 -ਨਵਜੋਤ ਸਿੰਘ, ਐਰੀਪ੍ਰੀਤ ਸਿੰਘ, ਤਨਵੀਰ ਸਿੰਘ, ਅੰਸ਼ਦੀਪ ਸਿੰਘ, ਅੰਡਰ -17 ਸਾਹਿਬਪ੍ਰੀਤ ਸਿੰਘ, ਅੰਡਰ - 19 ਰੋਹਨ ਸ਼ਰਮਾ, ਮਨਮੋਹਨ ਸਿੰਘ ਦੀ ਚੋਣ ਹੋਈ। ਇਸ ਮੌਕੇ ਸਕੂਲ ਦੇ ਐਮ.ਡੀ ਗੁਰਪ੍ਰਤਾਪ ਸਿੰਘ ਨੇ ਇਹਨਾਂ ਖਿਡਾਰੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਜੋੜ ਮੇਲੇ ’ਤੇ ਕਾਂਗਰਸ ਦੀ ਕਾਨਫਰੰਸ ਸਬੰਧੀ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਦੀ ਗੈਰ ਹਾਜ਼ਰੀ ’ਤੇ ਅਕਾਲੀ ਆਗੂਆਂ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਤਿੱਖੇ ਸਵਾਲ
Ad Position 24