27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮੀਆਂਵਿੰਡ, 26 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਪ੍ਰਸਿੱਧ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕਰਕੇ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਤਿਕਾਰ ਦਾ ਸੁੰਦਰ ਸੰਦੇਸ਼ ਦਿੱਤਾ ।

Ad Position 21
No active advertisement
ਅਜੀਤ ਡੈਸਕ 27-08-2026
ਮੀਆਂਵਿੰਡ, 26 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਪ੍ਰਸਿੱਧ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕਰਕੇ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਤਿਕਾਰ ਦਾ ਸੁੰਦਰ ਸੰਦੇਸ਼ ਦਿੱਤਾ । ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਵਿਚਾਰ ਵੀ ਪੇਸ਼ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਪਿਆਰ, ਸਤਿਕਾਰ, ਭਾਈਚਾਰੇ ਅਤੇ ਆਪਸੀ ਸਾਂਝ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ- ਨਾਲ ਆਪਣੀ ਸੰਸਕ੍ਰਿਤੀ ਅਤੇ ਪ੍ਰੰਪਰਾਵਾਂ ਨਾਲ ਜੋੜਨਾ ਵੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਰਿਸ਼ਤਿਆਂ ਦੀ ਕਦਰ ਕਰਨ, ਵੱਡਿਆਂ ਦਾ ਸਤਿਕਾਰ ਕਰਨ ਅਤੇ ਹਮੇਸ਼ਾਂ ਪਿਆਰ ਤੇ ਸਦਭਾਵਨਾ ਨਾਲ ਰਹਿਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਖੇਡਾਂ ’ਚ ਮਾਰੀਆਂ ਮੱਲਾਂ 25 ਖਿਡਾਰੀ ਸਟੇਟ ਲਈ... ਅਗਲੀ ਖ਼ਬਰ ਜੱਸਾ ਪੱਟੀ ਨੇ ਕੈਮਿਸਟ ਯੂਨੀਅਨ ਪੱਟੀ ਦੇ ਪ੍ਰਧਾਨ ਅਤੇ ਹੋਰ ਮੁਹਤਬਰਾਂ ਨਾਲ ਕੀਤੀ ਮੀਟਿੰਗ
Ad Position 24