ਖੇਡਾਂ ਵਤਨ ਪੰਜਾਬ ਦੀਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ - ਜ਼ਿਲ੍ਹਾ ਖੇਡ ਅਫ਼ਸਰ
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)-ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਕਰਵਾਈਆਂ ਜਾ ਰਹੀਆਂ ਹਨ । ਇਹ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਹਨ ।
ਜ
ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ
27-08-2026
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)-ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਕਰਵਾਈਆਂ ਜਾ ਰਹੀਆਂ ਹਨ । ਇਹ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਹਨ । ਇਸ ਵਿਚ ਅੰਡਰ 14, ਅੰਡਰ 17, ਅੰਡਰ 21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉੱਪਰ ਦੇ ਉਮਰ ਵਰਗ ਦੇ ਖਿਡਾਰੀ ਅਤੇ ਵਿਅਕਤੀ ਭਾਗ ਲੈ ਸਕਦੇ ਹਨ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਸੰਬੰਧੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਵੈੱਬਸਾਈਟ ’ਤੇ ਵਿਅਕਤੀ ਅਤੇ ਖਿਡਾਰੀ ਆਪਣੀ ਰਜਿਸਟਰੇਸ਼ਨ ਆਪ ਵੀ ਕਰ ਸਕਦਾ ਹੈ । ਜੇਕਰ ਕਿਸੇ ਖਿਡਾਰੀ, ਵਿਅਕਤੀ ਜਾਂ ਨਾਗਰਿਕ ਨੂੰ ਆਨਲਾਈਨ ਰਜਿਸਟਰੇਸ਼ਨ ਵਿਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੇਡ ਦਫ਼ਤਰ ਤਰਨ ਤਾਰਨ ਵਿਖੇ ਆ ਕੇ ਆਪਣੀ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਖਿਡਾਰੀ ਦਾ ਪੰਜਾਬ ਦਾ ਨਿਵਾਸੀ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਪੱਧਰ ਦੀਆਂ ਖੇਡਾਂ 3 ਸਤੰਬਰ 2026 ਤੋਂ ਕਰਵਾਈਆਂ ਜਾ ਰਹੀਆਂ ਹਨ ।