ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਮੀਟਿੰਗ ਹੋਈ
ਤਰਨ ਤਾਰਨ, 26 ਅਗਸਤ (ਇਕਬਾਲ ਸਿੰਘ ਸੋਢੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਭਾਗ ਲਿਆ।
ਭ
ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਮੀਟਿੰਗ ਦਾ ਦਿ੍ਸ਼। ਤਸਵੀਰ–ਲਵਲੀ
27-08-2026
ਤਰਨ ਤਾਰਨ, 26 ਅਗਸਤ (ਇਕਬਾਲ ਸਿੰਘ ਸੋਢੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਭਾਗ ਲਿਆ। ਮੀਟਿੰਗ ਨੂੰ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਖਜ਼ਾਨਚੀ ਬਲਦੇਵ ਸਿੰਘ ਪੰਡੋਰੀ, ਕਿਸਨ ਆਗੂ ਮਾਸਟਰ ਦਲਜੀਤ ਸਿੰਘ ਦਿਆਲਪੁਰਾ, ਜਗਤਾਰ ਸਿੰਘ ਉੱਪਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆ ਇਹਨਾਂ ਆਗੂਆਂ ਨੇ ਕਿਹਾ ਕਿ ਕਰ ਮੁਕਤ ਵਪਾਰਕ ਸਮਝੌਤਾ ਕਿਸਾਨਾਂ-ਮਜਦੂਰਾਂ ਦੀ ਮੌਤ ਦੇ ਵਰੰਟ ਜਾਰੀ ਕਰਨ ਦੇ ਬਰਾਬਰ ਹਨ। ਇਸ ਨਾਲ ਛੋਟੇ ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਦੇਸ਼ ਦੀ ਆਰਥਿਕਤਾ ਨਿਗਾਰ ਵੱਲ ਜਾਵੇਗੀ। ਆਗੂਆਂ ਨੇ ਫਾਸੀਵਾਦੀ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਫਾਸੀਵਾਦੀ ਨੀਤੀਆਂ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਹਨਾਂ ਨੀਤੀਆਂ ਨਾਲ ਲੋਕਤੰਤਰ, ਧਰਮ ਨਿਰਪੱਖਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਨਹੀਂ ਬਚਾਇਆ ਜਾ ਸਕਦਾ। ਆਗੂਆਂ ਨੇ ਪੰਜਾਬ ਸਰਕਾਰ ਦੀ ਤਿਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੇ ਮੁੱਦਿਆਂ, ਖਾਸ ਕਰਕੇ ਰੁਜ਼ਗਾਰ, ਕਿਸਾਨੀ ਸੰਕਟ, ਮਹਿੰਗਾਈ ਅਤੇ ਸਿਹਤ ਸੇਵਾਵਾਂ ਵਰਗੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪਾਰਟੀ ਇਨ੍ਹਾਂ ਮੁੱਦਿਆਂ ਨੂੰ ਜਨਤਕ ਕਰਨ ਲਈ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਅੰਦੋਲਨ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਇਤਿਹਾਸਿਕ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ। ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ, ਧਰਮ ਸਿੰਘ, ਕੇਵਲ ਸਿੰਘ, ਹਰਜਿੰਦਰ ਸਿੰਘ, ਜਰਨੈਲ ਸਿੰਘ, ਬਗੀਚਾ ਸਿੰਘ, ਜਸਬੀਰ ਸਿੰਘ, ਨਰਿੰਦਰ ਸਿੰਘ, ਜੰਗ ਬਹਾਦਰ ਸਿੰਘ, ਪ੍ਰਗਟ ਸਿੰਘ, ਪਲਵਿੰਦਰ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਨਰਿੰਦਰ ਕੌਰ ਤੋ ਇਲਾਵਾ ਅਨੇਕਾ ਆਗੂ ਹਾਜ਼ਰ ਸਨ।