26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨੈਤਿਕ ਸਿੱਖਿਆ ਦੀਆਂ ਪ੍ਰੀਖਿਆਵਾਂ ਬੱਚਿਆਂ ਨੂੰ ਗੁਰਮਤਿ ਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ– ਸਟੱਡੀ ਸਰਕਲ

ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਬੱਚਿਆਂ ਨੂੰ ਆਪਣੇ ਧਰਮ, ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਮਨੋਰਥ ਨਾਲ ਨੈਤਿਕ ਸਿੱਖਿਆ ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸਰਕਲ ਦੇ ਸੇਵਾਦਾਰਾਂ ਵਲੋਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਆਪਣੀ ਸੇਵਾ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 27-08-2026
ਪੱਟੀ, 26 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਬੱਚਿਆਂ ਨੂੰ ਆਪਣੇ ਧਰਮ, ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਮਨੋਰਥ ਨਾਲ ਨੈਤਿਕ ਸਿੱਖਿਆ ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸਰਕਲ ਦੇ ਸੇਵਾਦਾਰਾਂ ਵਲੋਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਆਪਣੀ ਸੇਵਾ ਦਿੱਤੀ ਗਈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਦਾ ਮੁੱਖ ਮੰਤਵ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਹੈ ਤਾਂ ਜੋ ਬੱਚੇ ਆਧੁਨਿਕ ਸਮੇਂ ਦੇ ਹਾਣੀ ਬਣਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ’ਤੇ ਮਾਣ ਮਹਿਸੂਸ ਕਰ ਸਕਣ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ ਵਲੋਂ ਇਸ ਕਾਰਜ ਵਿਚ ਪੂਰਨ ਸਹਿਯੋਗ ਦਿੱਤਾ ਗਿਆ, ਜਦਕਿ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਅਤੇ ਚਾਅ ਨਾਲ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਭਾਗ ਲਿਆ। ਇਸ ਮੌਕੇ ਸਰਕਲ ਦੇ ਸੇਵਾਦਾਰਾਂ ਨੇ ਹਰਜਿੰਦਰ ਸਿੰਘ ਮਾਨਕਪੁਰਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੇਵਾ ਦਾ ਮੌਕਾ ਪ੍ਰਦਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਧਰਮ ਅਤੇ ਸਮਾਜ ਦੀ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ। ਪ੍ਰੀਖਿਆ ਦੌਰਾਨ ਡਾ. ਸਰਦਾਰ ਸਿੰਘ ਨੇ ਸੁਪਰਡੈਂਟ ਅਤੇ ਬਲਜਿੰਦਰ ਸਿੰਘ ਚੂਸਲੇਵੜ ਤੇ ਬਲਰਾਜ ਸਿੰਘ ਨੇ ਸੁਪਰਵਾਈਜ਼ਰ ਵਜੋਂ ਆਪਣੀ ਡਿਊਟੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ. ਯੂਨੀਅਨ ਨੇ ਰੈਗੂਲਰ ਕਰਨ ਸੰਬੰਧੀ ਮੰਗ-ਪੱਤਰ ਏ.ਡੀ.ਸੀ. ਤਰਨ ਤਾਰਨ ਨੂੰ ਸੌਂਪਿਆ ਅਗਲੀ ਖ਼ਬਰ ਪੰਜਾਬ ਰਾਈਸ ਮਿੱਲਰ ਐਕਸਪੋਰਟਰ ਐਸੋ. ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ
Ad Position 24