28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਮਾਂ ਆ ਗਿਆ ਨੀਲੀਆਂ ਦਸਤਾਰਾਂ ਵਾਲੇ ਜੁਝਾਰੂ ਅਕਾਲੀ ਵਰਕਰਾਂ ਦੇ ਅੱਗੇ ਆਉਣ ਦਾ - ਬਿੱਲਾ ਸੇਰੋਂ

ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਲੋਕ ਮਿਲਣੀਆਂ ਦੇ ਪ੍ਰੋਗਰਾਮਾਂ ਨੂੰ ਤੇਜ਼ੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਪਿੰਡ ਜੋਧਪੁਰ ਵਿਖੇ ਸਰਕਲ ਪ੍ਰਧਾਨ ਅਤੇ ਯੂਥ ਵਿੰਗ ਪ੍ਰਧਾਨ ਮਹਿਲ ਸਿੰਘ ਜੋਧਪੁਰ ਦੇ ਗ੍ਰਹਿ ਵਿਖੇ ਸੰਗਤ ਦਰਸ਼ਨ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਅਕਾਲੀ ਵਰਕਰਾਂ ਸਮੇਤ ਪਿੰਡ ਦੀ ਸੰਗਤ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ।

Ad Position 21
No active advertisement
ਅਜੀਤ ਡੈਸਕ 28-08-2026
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਲੋਕ ਮਿਲਣੀਆਂ ਦੇ ਪ੍ਰੋਗਰਾਮਾਂ ਨੂੰ ਤੇਜ਼ੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਪਿੰਡ ਜੋਧਪੁਰ ਵਿਖੇ ਸਰਕਲ ਪ੍ਰਧਾਨ ਅਤੇ ਯੂਥ ਵਿੰਗ ਪ੍ਰਧਾਨ ਮਹਿਲ ਸਿੰਘ ਜੋਧਪੁਰ ਦੇ ਗ੍ਰਹਿ ਵਿਖੇ ਸੰਗਤ ਦਰਸ਼ਨ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਅਕਾਲੀ ਵਰਕਰਾਂ ਸਮੇਤ ਪਿੰਡ ਦੀ ਸੰਗਤ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੀ ਸੰਗਤ ਦਰਸ਼ਨ ਪ੍ਰੋਗਰਾਮਾਂ ਦਾ ਮੁੱਖ ਮਕਸਦ ਹੈ ਅਤੇ ਅਕਾਲੀ ਵਰਕਰ ਪਿੰਡ ਪੱਧਰ ’ਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ। ਬਿੱਲਾ ਸੇਰੋ ਨੇ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਚ ਜੁਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਡੱਟ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕਾਂ ਵਿੱਚ ਵਿਚਰਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਲਕੀਤ ਸਿੰਘ ਜੋਧਪੁਰ, ਗੁਰਨਾਮ ਸਿੰਘ ਪੈਲੇਸ ਵਾਲੇ, ਗੁਰਨਾਮ ਸਿੰਘ ਜੋਧਪੁਰ, ਸਿਕੰਦਰ ਸਿੰਘ ਵਰਾਣਾ, ਪਲਵਿੰਦਰ ਸਿੰਘ ਡਿਆਲ, ਇਸਤਰੀ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ, ਕੁਲਵਿੰਦਰ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਦਾ ਸਮਰਥਨ– ਡਾ.ਵੇਈਂਪੂਈ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਹਰੇਕ ਵਾਅਦਾ ਪੂਰਾ ਕੀਤਾ - ਸਰਪੰਚ ਸਿੱਧੂ
Ad Position 24