28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਨੂੰ ਕਾਂਗਰਸ ਪਾਰਟੀ ਨੇ ਦਿੱਤਾ ਪੂਰਨ ਸਮਰਥਨ

ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਡੀ. ਏ.

Ad Position 21
No active advertisement
ਅਜੀਤ ਡੈਸਕ 28-08-2026
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਡੀ.ਏ. (ਮਹਿੰਗਾਈ ਭੱਤੇ) ਦੀ ਅਦਾਇਗੀ ਨੂੰ ਲੈ ਕੇ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਪਿੱਦੀ) ਤਰਨਤਾਰਨ ਵਿਖੇ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਸੈਂਕੜੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦਿੱਤਾ। ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰਾਹੀਂ ਸੂਬੇ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਡੀ.ਏ. ਮੁਲਾਜ਼ਮਾਂ ਦਾ ਹੱਕ ਹੈ ਪਰ ਝਾੜੂ ਸਰਕਾਰ ਮੁਲਾਜ਼ਮਾਂ ਦੀਆਂ ਹੱਕੀਂ ਮੰਗਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸੂਬੇ ਦਾ ਮੁਲਾਜ਼ਮ ਵਰਗ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਹੈ ਅਤੇ ਪੰਜਾਬ ਦਾ ਹਰ ਵਰਗ ਆਪਣੇ ਹੱਕਾਂ ਲਈ ਆਵਾਜ਼ ਉਠਾ ਰਿਹਾ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ‘ਝਾੜੂ ਦਾ ਤੀਲਾ-ਤੀਲਾ ਕਰਨ ਲਈ ਪੰਜਾਬ ਦਾ ਹਰੇਕ ਵਰਗ ਤਿਆਰ ਹੈ।’ ਇਸ ਮੌਕੇ ਪਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ ਤਰਨਤਾਰਨ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਗੁਰਮੁੱਖ ਸਿੰਘ ਸਾਂਢਪੁਰਾ ਬਲਾਕ ਪ੍ਰਧਾਨ ਭਿੱਖੀਵਿੰਡ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਹਰਮਨ ਸੇਖੋਂ, ਹਰਪ੍ਰੀਤ ਸਿੰਘ ਪੱਟੀ, ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਯੁਧਵੀਰ ਸਿੰਘ ਸਰਲੀ, ਗੁਰਵਿੰਦਰ ਸਿੰਘ ਬੌਬੀਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ, ਬਲਜੀਤ ਸਿੰਘ ਸਰਪੰਚ, ਬਲਵਿੰਦਰ ਸਿੰਘ ਝਾਮਕਾ, ਗੁਰਭੇਜ ਸਿੰਘ ਝਾਮਕਾ, ਭੁਪਿੰਦਰ ਸਿੰਘ ਕੰਗ, ਕੁਲਦੀਪ ਸਿੰਘ ਸਰਪੰਚ ਬਾਲਾਚੱਕ, ਨਿਸ਼ਾਨ ਸਿੰਘ ਛੰਨਾ, ਬਾਜ ਸਿੰਘ ਬਾਹਮਣੀਵਾਲਾ, ਗੁਰਵਿੰਦਰ ਸਿੰਘ ਸਖੀਰਾ, ਬਲਜੀਤ ਸਿੰਘ ਮੱਲ੍ਹਾ, ਹਰਜਿੰਦਰ ਸਿੰਘ ਚੰਬਲ, ਸੁਖਜੀਤ ਸਿੰਘ ਸਪੋਕਸਪ੍ਰਸਨ, ਪਰਗਟ ਸਿੰਘ, ਗੌਰਵ ਵਰਮਾ, ਸੁਖਦੇਵ ਸਿੰਘ ਬੂੰਦੀ, ਚਾਨਣ ਸਿੰਘ ਸਰਪੰਚ ਪੰਡੋਰੀ ਹਸਣ, ਹੈਪੀ ਬਾਲਾਚੱਕ ਸਰਪੰਚ, ਸੁੱਖ ਸਰਪੰਚ ਨੂਰਦੀ, ਪਿੰਦਰ ਸਿੰਘ ਸਰਪੰਚ ਗੋਹਲਵੜ, ਲਾਡੀ ਜੌਹਲ ਸਰਪੰਚ, ਕਿਰਪਾਲ ਸਿੰਘ ਪੰਡੋਰੀ ਤਖਤਮੱਲ, ਬਲਰਾਜ ਸਿੰਘ ਬਿਹਾਰੀਪੁਰ, ਗੁਰਮੀਤ ਸਿੰਘ ਰਾਜਪੂਤ, ਡਾ. ਪ੍ਰਦੀਪ ਕੁਮਾਰ ਲਿਟਲ, ਲੱਕੀ ਭੁੱਲਰ, ਲਖਵਿੰਦਰ ਸਿੰਘ ਸਰਪੰਚ ਤਖਤੂਚੱਕ, ਅਮਰੀਕ ਸਿੰਘ, ਚਰਨਜੀਤ ਸਿੰਘ ਭੁੱਚਰ, ਬਘੇਲ ਸਿੰਘ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਰਟੌਲ, ਬਲਜੀਤ ਸਿੰਘ ਰਟੌਲ, ਸਕੱਤਰ ਸਿੰਘ ਰਾਮਰੌਣੀ, ਬੰਟੀ ਦੋਬਲੀਆਂ, ਖੁਸ਼ਵੰਤ ਸਿੰਘ ਮੱਲੀ, ਸਾਹਿਲ ਮੱਝੂਪੁਰ, ਰਾਮ ਲਾਲ, ਅਮਨਪ੍ਰੀਤ ਸਿੰਘ, ਬਲਜੀਤ ਸਿੰਘ ਕੁੱਕੂ ਸ਼ਹੀਦ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਪੱਟੀ ’ਚ ਡਾਕਟਰਾਂ, ਸਿਹਤ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24