27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਬੁੱਗਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਨਾਲ ਬਿੱਲਾ ਸੇਰੇਂ ਵਲੋਂ ਮੁਲਾਕਾਤ

ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਸ੍ਰੀ ਖਡੂਰ ਸਾਹਿਬ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਿੰਡ ਬੁੱਗਾ ਵਿਖੇ ਸੰਗਤ ਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਕੇ ਸਥਾਨਕ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਪਿੰਡ ਬੁੱਘਾ ਵਿਖ਼ੇ ਅਕਾਲੀ ਵਰਕਰਾਂ ਨਾਲ਼। ਤਸਵੀਰਾਂ–ਲਵਲੀ 28-08-2026
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਸ੍ਰੀ ਖਡੂਰ ਸਾਹਿਬ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਿੰਡ ਬੁੱਗਾ ਵਿਖੇ ਸੰਗਤ ਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਕੇ ਸਥਾਨਕ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬਿੱਲਾ ਸੇਰੋਂ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਗੱਲਾਂ ਸੁਣਨਾ ਸੰਗਤ ਦਰਸ਼ਨ ਦਾ ਅਹਿਮ ਹਿੱਸਾ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਵਿਚ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ। ਬਿੱਲਾ ਸੇਰੋ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਅਕਾਲੀ ਵਰਕਰ ਨੂੰ ਹੁਣ ਤੋਂ ਹੀ ਸਰਗਰਮ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਨੀਲੀਆਂ ਦਸਤਾਰਾਂ ਵਾਲੇ ਜੁਝਾਰੂ ਅਕਾਲੀ ਵਰਕਰ ਇਕਜੁੱਟ ਹੋ ਕੇ ਮੈਦਾਨ ਵਿੱਚ ਅੱਗੇ ਆਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਡੱਟ ਕੇ ਮਿਹਨਤ ਕਰਨ। ਇਸ ਮੌਕੇ ਸਰਕਲ ਪ੍ਰਧਾਨ ਅਤੇ ਯੂਥ ਆਗੂ ਪ੍ਰਧਾਨ ਮਹਿਲ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਅੰਗਦਦੀਪ ਸਿੰਘ, ਜਸਵਿੰਦਰ ਸਿੰਘ, ਗੁਰਮੇਜ ਸਿੰਘ, ਨਰਵਿੰਦਰ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ, ਮਨਜਿੰਦਰ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ ਆਦਿ ਹੋਰ ਅਕਾਲੀ ਵਰਕਰ ਅਤੇ ਆਗੂ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਤਿੰਨ ਸਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ- ਸੈਣੀ ਅਗਲੀ ਖ਼ਬਰ ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24