ਪਿੰਡ ਵਲੀਪੁਰ ਵਿਖੇ ਸੰਗਤ ਦਰਸ਼ਨ, ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਸੁਣੀਆਂ ਸਮੱਸਿਆਵਾਂ
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਅੰਦਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕੀਤੇ ਜਾ ਰਹੇ ਸੰਗਤ ਦਰਸ਼ਨ ਤਹਿਤ ਸ਼ੁੱਕਰਵਾਰ ਨੂੰ ਪਿੰਡ ਵਲੀਪੁਰ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਦੇ ਸਾਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਆਪਣੇ ਪਿੰਡ ਨਾਲ ਸੰਬੰਧਤ ਵੱਖ-ਵੱਖ ਮੁੱਦੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ।
ਹ
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਆਪਣੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰਾਂ: ਲਵਲੀ
29-08-2026
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਅੰਦਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕੀਤੇ ਜਾ ਰਹੇ ਸੰਗਤ ਦਰਸ਼ਨ ਤਹਿਤ ਸ਼ੁੱਕਰਵਾਰ ਨੂੰ ਪਿੰਡ ਵਲੀਪੁਰ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਦੇ ਸਾਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਆਪਣੇ ਪਿੰਡ ਨਾਲ ਸੰਬੰਧਤ ਵੱਖ-ਵੱਖ ਮੁੱਦੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ। ਸੰਗਤ ਦਰਸ਼ਨ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਤੇ ਪਿੰਡ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਅਕਾਲੀ ਆਗੂਆਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਲੋਕਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਨਹੀਂ, ਸਗੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸਾਡਾ ਫਰਜ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਸੰਗਤ ਦਰਸ਼ਨ ਦੀ ਪਿਰਤ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੇ ਦਰ ’ਤੇ ਪਹੁੰਚ ਕੇ ਉਨ੍ਹਾਂ ਦੀ ਗੱਲ ਸੁਣਨਾ ਅਤੇ ਹਰ ਔਖੇ-ਸੌਖੇ ਸਮੇਂ ਵਿਚ ਉਨ੍ਹਾਂ ਦੇ ਨਾਲ ਖੜ੍ਹਨਾ ਸਾਡਾ ਦਾ ਮੁੱਖ ਸੰਕਲਪ ਹੈ। ਇਸ ਮੌਕੇ ਅਮਰਜੀਤ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਮਨਜਿੰਦਰ ਸਿੰਘ, ਤਰਸੇਮ ਸਿੰਘ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਮਨਜਿੰਦਰ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਸਾਥੀ ਹਾਜ਼ਰ ਰਹੇ।