ਧਾਰਮਿਕ ਸਾਹਿਤ ਮਨੁੱਖ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਦਾ ਹੈ-ਖੁਸ਼ਵਿੰਦਰ ਸਿੰਘ ਭਾਟੀਆ
ਪੱਟੀ, 28 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਪਿੰਡ ਬੱਠੇ ਭੈਣੀ ਵਿਖੇ ਸਥਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਸੰਗਤਾਂ ਨੂੰ ਧਾਰਮਿਕ ਸਾਹਿਤ ਨਾਲ ਜੋੜਨ ਦੇ ਉਪਰਾਲੇ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪ੍ਰਾਪਤ ਧਾਰਮਿਕ, ਗੁਰ-ਇਤਿਹਾਸਕ ਅਤੇ ਸਟੀਕ ਪੁਸਤਕਾਂ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਖੁਸ਼ਵਿੰਦਰ ਸਿੰਘ ਨੇ ਕਿਹਾ ਕਿ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਧਰਮ ਨਾਲ ਸੰਬੰਧਿਤ ਪ੍ਰਮਾਣਿਕ ਸਾਹਿਤ ਸਿੱਖ ਸੰਗਤ ਨੂੰ ਆਪਣੇ ਗੌਰਵਮਈ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਪ
ਪਿੰਡ ਬੱਠੇ ਭੈਣੀ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਧਾਰਮਿਕ, ਗੁਰ-ਇਤਿਹਾਸਕ ਅਤੇ ਸਟੀਕ ਪੁਸਤਕਾਂ ਸਮਰਪਿਤ ਕਰਨ ਮੌਕੇ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਹਾਜ਼ਰ ਸੰਗਤ। ਤਸਵੀਰ: ਖਹਿਰਾ
29-08-2026
ਪੱਟੀ, 28 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਪਿੰਡ ਬੱਠੇ ਭੈਣੀ ਵਿਖੇ ਸਥਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਸੰਗਤਾਂ ਨੂੰ ਧਾਰਮਿਕ ਸਾਹਿਤ ਨਾਲ ਜੋੜਨ ਦੇ ਉਪਰਾਲੇ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪ੍ਰਾਪਤ ਧਾਰਮਿਕ, ਗੁਰ-ਇਤਿਹਾਸਕ ਅਤੇ ਸਟੀਕ ਪੁਸਤਕਾਂ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਖੁਸ਼ਵਿੰਦਰ ਸਿੰਘ ਨੇ ਕਿਹਾ ਕਿ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਧਰਮ ਨਾਲ ਸੰਬੰਧਿਤ ਪ੍ਰਮਾਣਿਕ ਸਾਹਿਤ ਸਿੱਖ ਸੰਗਤ ਨੂੰ ਆਪਣੇ ਗੌਰਵਮਈ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੇ ਗੁਰੂ ਸਾਹਿਬਾਨ, ਸਿੱਖ ਇਤਿਹਾਸ ਅਤੇ ਧਾਰਮਿਕ ਵਿਰਸੇ ਬਾਰੇ ਜਾਣਕਾਰੀ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਮਾਣਿਕ ਪੁਸਤਕਾਂ ਦਾ ਅਧਿਐਨ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਧਾਰਮਿਕ ਸਾਹਿਤ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਧਾਰਮਿਕ ਸਾਹਿਤ ਮਨੁੱਖ ਦੇ ਜੀਵਨ ਨੂੰ ਸੇਧ ਦੇਣ ਦੇ ਨਾਲ-ਨਾਲ ਗੁਰੂ ਸਾਹਿਬਾਨ ਵਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਣਾ ਦਿੰਦਾ ਹੈ।ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਸਰਪੰਚ, ਡਾ. ਗੁਰਮੇਜ ਸਿੰਘ, ਲਖਵਿੰਦਰ ਸਿੰਘ ਸ਼ਾਹ, ਅਵਤਾਰ ਸਿੰਘ, ਜਥੇਦਾਰ ਗੁਰਵੈਲ ਸਿੰਘ, ਜਥੇਦਾਰ ਹਰਜੀਤ ਸਿੰਘ, ਲਖਵਿੰਦਰ ਸਿੰਘ, ਬਾਬਾ ਹਰਮਨ ਸਿੰਘ, ਹਰਦੇਵ ਸਿੰਘ, ਸੁਖਚੈਨ ਸਿੰਘ ਨਵਾ, ਪ੍ਰਗਟ ਸਿੰਘ ਆਦਿ ਹਾਜ਼ਰ ਸਨ।